ਪੰਜਾਬ 10 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ/ ਵਿਸਾਖੀ ਮੌਕੇ 1763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ/ ਸੰਗਤਾਂ ਨੂੰ ਪੰਥਕ ਮਰਿਆਦਾ ਕਾਇਮ ਰੱਖਣ ਦੀ ਅਪੀਲ By admin - April 8, 2026 0 1 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.ਜੀ.ਪੀ.ਸੀ. ਦੇ ਸਕੱਤਰ ਬਲਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇਸ ਸਾਲ ਜਥੇ ਲਈ ਕੁੱਲ 1795 ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਦਫਤਰੀ ਸਮੇਂ ਦੌਰਾਨ ਆਪਣੇ ਪਾਸਪੋਰਟ ਪ੍ਰਾਪਤ ਕਰ ਲੈਣ ਦੀ ਅਪੀਲ ਕੀਤੀ। ਇਹ ਜਥਾ 10 ਅਪਰੈਲ ਨੂੰ ਸਵੇਰੇ 8 ਵਜੇ ਰਵਾਨਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਜਥਾ 10 ਅਪ੍ਰੈਲ ਨੂੰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਪੂਰੇ ਜਾਹੋ-ਜਲਾਲ ਨਾਲ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸੰਗਤਾਂ ਨੂੰ ਅਟਾਰੀ-ਵਾਘਾ ਸਰਹੱਦ ਰਾਹੀਂ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਸਮੂਹ ਸ਼ਰਧਾਲੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਹ ਯਾਤਰਾ ਕੇਵਲ ਧਾਰਮਿਕ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹੈ, ਇਸ ਨੂੰ ਪਿਕਨਿਕ ਵਜੋਂ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ:ਯਾਤਰਾ ਦੌਰਾਨ ਪੂਰਾ ਸਮਾਂ ਪੰਥਕ ਮਰਿਆਦਾ, ਸੰਜਮ ਅਤੇ ਅਨੁਸ਼ਾਸਨ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਕਿਸੇ ਵੀ ਅਜਿਹੀ ਗਤੀਵਿਧੀ ਜਾਂ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ, ਜਿਸ ਨਾਲ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚੇ ਜਾਂ ਭਵਿੱਖ ਵਿੱਚ ਵੀਜ਼ਾ ਪ੍ਰਕਿਰਿਆ ਵਿੱਚ ਕੋਈ ਮੁਸ਼ਕਿਲ ਆਵੇ। ਦੂਤਾਵਾਸ ਵੱਲੋਂ 32 ਵੀਜ਼ੇ ਰੱਦ ਕੀਤੇ ਜਾਣ ‘ਤੇ ਸਕੱਤਰ ਨੇ ਸੁਝਾਅ ਦਿੱਤਾ ਕਿ ਜੇਕਰ ਕਿਸੇ ਸ਼ਰਧਾਲੂ ਦੇ ਦਸਤਾਵੇਜ਼ਾਂ ਵਿੱਚ ਕੋਈ ਕਮੀ ਹੁੰਦੀ ਹੈ, ਤਾਂ ਦੂਤਾਵਾਸ ਨੂੰ ਚਾਹੀਦਾ ਹੈ ਕਿ ਉਹ ਪੱਤਰ ਜਾਂ ਫ਼ੋਨ ਰਾਹੀਂ ਸੂਚਿਤ ਕਰੇ ਤਾਂ ਜੋ ਉਸ ਤਰੁਟੀ ਨੂੰ ਦੂਰ ਕਰਕੇ ਵੱਧ ਤੋਂ ਵੱਧ ਸੰਗਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਦੀ ਹਰੇਕ ਸਿੱਖ ਦੇ ਮਨ ਵਿੱਚ ਡੂੰਘੀ ਤੜਫ ਹੁੰਦੀ ਹੈ।