ਪੰਜਾਬ ਧਾਰੀਵਾਲ ’ਚ ਨਰਸਿੰਗ ਵਿਦਿਆਰਥਣਾਂ ਦੀ ਜਾਗਰੂਕਤਾ ਰੈਲੀ/ ਵਿਸ਼ਵ ਸਿਹਤ ਦਿਵਸ ਮੌਕੇ ਨਸ਼ੇ ਤਿਆਗਣ ਦਾ ਸੁਨੇਹਾ By admin - April 8, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਸਥਿਤ ਸ੍ਰੀ ਗੁਰੂ ਅਰਜਨ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਲੋਕਾਂ ਨੂੰ ਸਿਹਤਮੰਦ ਰਹਿਣ ਦਾ ਸੁਨੇਹਾ ਦਿੰਦੀ ਇਸ ਰੈਲੀ ਨੂੰ ਧਾਰੀਵਾਲ ਦੇ ਐਸਐਮਓ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਗੁਰੂ ਅਰਜਨ ਦੇਵ ਕਾਲਜ ਤੋਂ ਸ਼ੁਰੂ ਹੋ ਕੇ ਧਾਰੀਵਾਲ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤੱਕ ਕੱਢੀ ਗਈ। ਰੈਲੀ ਵਿੱਚ ਸਿਹਤਮੰਦ ਰਹਿਣ ਅਤੇ ਨਸ਼ੇ ਤਿਆਗਣ ਦੇ ਸਲੋਗਨ ਲੱਗਿਆ ਤਖਤੀਆਂ ਫੜ ਕੇ ਵਿਦਿਆਰਥੀਆਂ ਨੇ ਸ਼ਹਿਰ ਨਿਵਾਸੀ ਨੂੰ ਸਿਹਤਮੰਦ ਰਹਿਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਡਾਕਟਰ ਪ੍ਰੋਮੀਲਾ ਦੇ ਪ੍ਰਬੰਧਾਂ ਹੇਠ ਕੱਢੀ ਜਾ ਰਹੀ ਰੈਲੀ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਗਈ। ਪ੍ਰਿੰਸੀਪਲ ਡਾਕਟਰ ਪ੍ਰੋਮਿਲਾਂ ਨੇ ਕਿਹਾ ਕਿ ਜੇਕਰ ਸਿਹਤ ਨਹੀਂ ਹੈ ਤਾਂ ਕਿਸੇ ਵੀ ਹੋਰ ਚੀਜ਼ ਦਾ ਕੋਈ ਫਾਇਦਾ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।