ਪੰਜਾਬ ਬਿਕਰਮ ਮਜੀਠੀਆ ਦੀ ਰੰਧਾਵਾ ਪਰਿਵਾਰ ਨਾਲ ਮੁਲਾਕਾਤ/ ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ ਦੁਹਰਾਈ By admin - April 8, 2026 0 2 Facebook Twitter Pinterest WhatsApp ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮਰਹੂਮ ਡੀਐਮ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਐਨਾ ਸਮਾਂ ਬੀਤਣ ਬਾਅਦ ਵੀ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਤੇ ਪੀਏ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਨਾ ਹੀ ਜਾਂਚ ਸੀਬੀਆਈ ਨੂੰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀਬੀਆਈ ਨੂੰ ਜਾਂਚ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੰਤਰੀ ਦੇ ਪਿਤਾ ਤੇ ਪੀਏ ਨੂੰ ਗ੍ਰਿਫਤਾਰ ਕਰਨ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ ਤੇ ਮੰਤਰੀ ਨੂੰ ਜੇਲ੍ਹ ਅੰਦਰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਪਰਿਵਾਰ ਨੂੰ ਇਨਸਾਫ ਮਿਲਣ ਤਕ ਸਹਿਯੋਗ ਜਾਰੀ ਰੱਖਣਗੇ।