ਫਤਹਿਗੜ੍ਹ ਸਾਹਿਬ ਦੇ ਵਿਧਾਇਕ ਰਾਏ ਵੱਲੋਂ ਸੜਕ ਦਾ ਨੀਂਹ-ਪੱਥਰ/ 4 ਕਰੋੜ 33 ਲੱਖ ਨਾਲ ਬਣੇਗੀ 8 ਕਿਲੋਮੀਟਰ ਲੰਮੀ ਸੜਕ

0
1

ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸੜਕਾਂ ਦੀ ਹਾਲਤ ਬਦਲਣ ਲਈ ਲਗਾਤਾਰ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਤਹਿਤ ਪਿੰਡ ਨੰਦਪੁਰ ਕੇਸੋ ਤੋਂ ਹੱਲੋਤਾਲੀ ਤਕ ਬਣਨ ਵਾਲੀ 8 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਦੇ ਦੱਸਣ ਮੁਤਾਬਕ 4 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਸੜਕ ਨੂੰ 10 ਤੋਂ 18 ਫੁੱਟ ਚੌੜੀ ਕੀਤਾ ਜਾਵੇਗਾ। ਇਸ ਸੜਕ ਦੇ ਬਣਨ ਨਾਲ ਦਰਜ ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਫਾਇਦਾ ਪਹੁੰਚੇਗਾ। ਉਧਰ ਚਰੌਕਣੀ ਮੰਗ ਪੂਰੀ ਹੋਣ ਬਾਅਦ ਲੋਕਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ।
ਇਸ ਸਬੰਧ ਜਾਣਕਾਰੀ ਦਿੰਦਿਆਂ  ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਹਲਕਾ ਫਤਿਹਗੜ੍ਹ ਸਾਹਿਬ ਨੂੰ ਦੋ ਸੜਕਾਂ ਮਿਲੀਆਂ ਸਨ, ਜਿਨਾਂ ਨੂੰ 18 ਫੁੱਟ ਚੌੜਾ ਕੀਤਾ ਜਾਣਾ ਸੀ, ਉਹਨਾਂ ਵਿੱਚ ਇੱਕ ਸੜਕ ਬਰਾਸ ਨੂੰ ਜਾਂਦੀ ਹੈ ਤੇ ਦੂਸਰੀ ਸੜਕ ਨੰਦਪੁਰ ਕੇਸੋ ਤੋਂ ਆਕੜ ਤੱਕ ਹੈ। ਉਹਨਾਂ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੀਆਂ 90 ਫੀਸਦੀ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ ਤਾਂ ਜੋ ਆਉਣ ਜਾਣ ਦੇ ਵਿੱਚ ਕਿਸੇ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੜਕ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਲਾਕਾ ਨਿਵਾਸੀਆਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਰਾਏ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here