ਜਲੰਧਰ ’ਚ ਕਾਰ ਹੇਠਾਂ ਆਉਣ ਨਾਲ ਬੱਚੀ ਦੀ ਮੌਤ/ ਘਰ ਦੇ ਬਾਹਰ ਖੇਡਦੇ ਸਮੇਂ ਵਾਪਰਿਆ ਹਾਦਸਾ/ ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰ ਕੇ ਜਾਂਚ ਆਰੰਭੀ

0
1

ਜਲੰਧਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਕਾਰ ਹੇਠਾਂ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 7 ਸਾਲਾ ਰਾਧਿਕਾ ਘਰ ਦੇ ਬਾਹਰ ਖੇਡ ਰਹੀ ਸੀ ਕਿ ਕਾਰ ਚਾਲਕ ਨੇ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੱਕ ਸੱਤ ਸਾਲਾ ਬੱਚੀ ਰਾਧਿਕਾ ਨੂੰ ਇੱਕ ਕਾਰ ਚਾਲਕ ਨੇ ਕੁਚਲ ਕੇ ਮਾਰ ਦਿੱਤਾ। ਇਹ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪਰਿਵਾਰ ਨੇ ਘਟਨਾ ਦੀ ਸੂਚਨਾ ਰਾਮਾ ਮੰਡੀ ਪੁਲਿਸ ਸਟੇਸ਼ਨ ਨੂੰ ਦਿੱਤੀ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ, ਪੁਲਿਸ ਨੇ ਡਰਾਈਵਰ ਨੂੰ ਲੱਭ ਲਿਆ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਲੜਕੀ ਦੇ ਪਿਤਾ ਸਪੇ ਲਾਲ ਨੇ ਕਿਹਾ ਕਿ ਉਹ ਮੁਰਗੀ ਪਾਲਣ ਦਾ ਕੰਮ ਕਰਦਾ ਹੈ ਅਤੇ ਪਿਛਲੇ ਦਿਨ ਕੰਮ ਲਈ ਲੁਧਿਆਣਾ ਗਿਆ ਸੀ। ਉਸਨੂੰ ਉਸਦੇ ਪਰਿਵਾਰ ਵੱਲੋਂ ਫੋਨ ਰਾਹੀਂ ਬੱਚੀ ਨਾਲ ਹਾਦਸੇ ਦੀ ਖਬਰ ਮਿਲੀ। ਘਟਨਾ ਵੇਲੇ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਕਿ ਕਾਰ ਸਵਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਬੱਚੀਨੂੰ ਹਸਪਤਾਲ ਲਿਜਾਣ ਦੀ ਬਜਾਏ ਮੌਕੇ ਤੋਂ ਭੱਜ ਗਿਆ।
ਰਾਮਾਂ ਮੰਡੀ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਡਰਾਈਵਰ ਜਸਵਿੰਦਰ ਸਿੰਘ ਆਪਣੇ ਪੁੱਤਰ ਦੇ ਕਾਗਜ਼ਾਤ ਲੈਣ ਲਈ ਜਲੰਧਰ ਦੇ ਗੁਰੂਨਾਨਕ ਪੁਰਾ ਆਇਆ ਸੀ, ਜਿੱਥੇ ਉਸਨੇ ਲੜਕੀ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ। ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ, ਉਨ੍ਹਾਂ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕਾਰ ਨੂੰ ਜ਼ਬਤ ਕਰ ਲਿਆ। ਪੋਸਟਮਾਰਟਮ ਕਰਵਾਉਣ ਤੋਂ ਬਾਅਦ, ਉਨ੍ਹਾਂ ਨੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ।

LEAVE A REPLY

Please enter your comment!
Please enter your name here