ਪੰਜਾਬ ਮਾਨਸਾ ਪੁਲਿਸ ਹੱਥ ਲੱਗੀ ਨਸ਼ਿਆਂ ਨੂੰ ਲੈ ਕੇ ਵੱਡੀ ਕਾਮਯਾਬੀ/ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ By admin - April 8, 2026 0 1 Facebook Twitter Pinterest WhatsApp ਮਾਨਸਾ ਦੇ ਸੀਆਈਏ ਸਟਾਫ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਥਾਨਕ ਕਚਹਿਰੀ ਰੋਡ ਤੇ ਸਥਿਤ ਕਰਨ ਅਰਜੁਨ ਨਾਮ ਦੇ ਰੈਸਟੋਰੈਂਟ ਕੈਫੇ ਦੇ ਮਾਲਕ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਐਨਡੀਪੀਐਸ ਮਾਮਲੇ ਵਿਚ 10 ਸਾਲ ਦੀ ਸਜ਼ਾ ਭੁਗਤ ਚੁੱਕਾ ਹੈ। ਪੁਲਿਸ ਨੇ ਮੁਲਜਮ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਨਸ਼ੇ ਦੇ ਪਿਛਲੇ ਅਤੇ ਅੱਗੇ ਸਪਲਾਈ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ।