ਪੰਜਾਬ ਮੋਗਾ ’ਚ ਪੀੜਤ ਕਿਸਾਨਾਂ ਨੂੰ ਮਿਲੇ ਸਾਂਸਦ ਖਾਲਸਾ/ ਗੜ੍ਹੇਮਾਰੀ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ/ ਕਿਸਾਨਾਂ ਦੀ ਮਦਦ ਲਈ ਵਿਸ਼ੇਸ਼ ਫੰਡ ਬਣਾਉਣ ਦਾ ਸੁਝਾਅ By admin - April 8, 2026 0 1 Facebook Twitter Pinterest WhatsApp ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਅੱਜ ਮੋਗਾ ਦੀ ਤਹਿਸੀਲ ਧਰਮਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਸਾਂਸਦ ਸਰਬਜੀਤ ਸਿੰਘ ਖਾਲਸਾਂ ਨੇ ਕਿਸਾਨਾਂ ਨੂੰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਸਰਕਾਰ ਨੂੰ ਸੁਝਾਉ ਦਿੱਤਾ ਕਿ ਜੇਕਰ ਸਰਕਾਰ ਪੱਲਿਓ ਕੁੱਝ ਨਹੀਂ ਦੇ ਸਕਦੀ ਤਾਂ ਉਸ ਨੂੰ ਕਿਸਾਨਾਂ ਤੋਂ ਪ੍ਰਤੀ ਕਿੱਲਾ ਜਾਂ ਜਿਣਸ ਵਿਚੋਂ ਕੁੱਝ ਪੈਸਾ ਕੱਟ ਕੇ ਫੰਡ ਇਕੱਠਾ ਕਰਨਾ ਚਾਹੀਦਾ ਹੈ, ਜਿਸ ਨੂੰ ਬੀਮੇ ਦੇ ਰੂਪ ਵਿਚ ਪੀੜਤ ਕਿਸਾਨਾਂ ਨੂੰ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੋਈ ਗੜੇਮਾਰੀ ਅਤੇ ਭਾਰੀ ਮੀਹ ਨਾਲ ਪੱਕੀ ਸੈਂਕੜੇ ਏਕੜ ਕਣਕ ਦੀ ਫ਼ਸਲ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਨੇ ਮੰਗ ਕੀਤੀ ਕਿ ਇਸ ਨੁਕਸਾਨ ਬਾਬਤ ਸਪੈਸ਼ਲ ਗਿਰਦਾਵਰੀ ਕਰਾਈ ਜਾਵੇ ਅਤੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫ਼ਦ ਨੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਅਤੇ ਫਸਲਾਂ ਦੇ ਨੁਕਸਾਨ ਅਤੇ ਇਲਾਕੇ ਦੀਆਂ ਮੁਸ਼ਕਿਲ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ ਤਾਂ ਜੋ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਕਿਸਾਨਾਂ ਨੂੰ ਯੋਗ ਮੁਆਵਜ਼ਾ ਮਿਲ ਸਕੇ।ਉਨਾਂ ਕਿਹਾ ਕਿ ਉਹ ਕੇਂਦਰ ਕੋਲ ‘ਫ਼ਸਲ ਬੀਮਾ ਯੋਜਨਾ’ ਤੁਰੰਤ ਲਾਗੂ ਕਰਨ ਦਾ ਮੁੱਦਾ ਵੀ ਚੁੱਕਣਗੇ। ਉਨਾਂ ਕਿਹਾ ਕਿ ਉਹ ਕੇਂਦਰ ਕੋਲ ਇਹ ਗੱਲ ਰੱਖਣਗੇ ਕਿ ਉਹ ਇਸ ਯੋਜਨਾ ਨੂੰ ਲਾਗੂ ਕਰਨ ਲਈ ਕਿਸਾਨਾਂ ਤੋਂ ਥੋੜਾ ਬਹੁਤ ਪ੍ਰਤੀ ਏਕੜ ਖਰਚਾ ਭਰਵਾ ਕੇ ਇਸ ਯੋਜਨਾ ਨੂੰ ਠੋਸ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਏ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਇਸ ਮੌਕੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਫ਼ੋਨ ਕਰਕੇ ਪ੍ਰਭਾਵਿਤ ਫਸਲਾਂ ਦੀ ਤੁਰੰਤ ਗਿਰਦਾਵਰੀ ਕਰਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਲਈ ਕਿਹਾ।