ਫਤਹਿਗੜ੍ਹ ਐਸਐਸਪੀ ਦਫਤਰ ਅੱਗੇ ਰੋਸ ਪ੍ਰਦਰਸ਼ਨ/ ਲੜਕੀ ਦੀ ਲਾਸ਼ ਰੱਖ ਕੇ ਮੰਗਿਆ ਇਨਸਾਫ਼/ ਸਹੁਰਾ ਪਰਿਵਾਰ ’ਤੇ ਕਾਰਵਾਈ ਦੀ ਕੀਤੀ ਮੰਗ

0
1

 

ਫਤਹਿਗੜ੍ਹ ਸਾਹਿਬ ਦੇ ਪਿੰਡ ਭੱਦਲਥਹਾ ਵਿਖੇ ਬੀਤੀ 2 ਤਰੀਕ ਨੂੰ ਵਿਆਹੁਤਾ ਦੀ ਭੇਦਭਰੀ ਹਾਲਤ ਚ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਮ੍ਰਿਤਕਾ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਐਸਐਸਪੀ ਦਫਤਰ ਅੱਗੇ ਮ੍ਰਿਤਕਾ ਦੀ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ। ਸਹੁਰਾ ਪਰਿਵਾਰ ਦਾ ਇਲਜ਼ਾਮ ਹੈ ਕਿ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਲੜਕੀ ਦਾ ਕਤਲ ਕੀਤਾ ਹੈ, ਇਸ ਲਈ ਮੁਲਜਮਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਜਿਲ੍ਹਾ ਪੁਲਿਸ ਮੁਖੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਉਹਨਾਂ ਦੀ ਲੜਕੀ ਰੁਪਿੰਦਰ ਕੌਰ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਵਿਆਹੀ ਹੋਈ ਸੀ ਜਿਸ ਦੇ ਦੋ ਬੱਚੇ ਵੀ ਹਨ। ਉਹਨਾਂ ਨੂੰ ਦੋ ਅਪ੍ਰੈਲ ਨੂੰ ਫੋਨ ਆਉਂਦਾ ਹੈ ਕਿ ਉਹਨਾਂ ਦੀ ਲੜਕੀ ਨੂੰ ਅਟੈਕ ਆਇਆ ਹੈ, ਜਿਸ ਤੋਂ ਬਾਅਦ ਉਹ ਲੜਕੀ ਦੇ ਸੁਹਰੇ ਭੱਦਲਥੂਹਾ ਵਿਖੇ ਆਉਂਦੇ ਹਨ। ਜਦੋਂ ਉਹ ਇੱਥੇ ਪਹੁੰਚਦੇ ਹਨ ਤਾਂ ਉਹਨਾਂ ਨੂੰ ਦੱਸਿਆ ਜਾਂਦਾ ਹੈ ਕਿ ਉਹਨਾਂ ਦੀ ਲੜਕੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹਨਾਂ ਦੀ ਲੜਕੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸਦਾ ਗਲ ਘੁਟਕੇ ਮਾਰਿਆ ਗਿਆ ਹੈ। ਉਹਨਾਂ ਨੇ ਮੰਗ ਕੀਤੀ ਕਿ ਲੜਕੀ ਦੇ ਸੁਹਰਾ ਪਰਿਵਾਰ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਰਵਾਈ ਕੀਤੀ ਜਾਵੇ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਫਤਿਹਗੜ੍ਹ ਸਾਹਿਬ ਕੁਲਬੀਰ ਸਿੰਘ  ਨੇ ਦੱਸਿਆ ਕਿ ਅਮਲੋਹ ਪੁਲਿਸ ਵਲੋਂ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜਾ ਕੀਤਾ ਗਿਆ ਹੈ। ਜਿਸ ਵਿੱਚ ਲੜਕੀ ਦੇ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਉਹਨਾਂ ਦੱਸਿਆ ਕਿ ਪਰਿਵਾਰ ਮੈਂਬਰ ਨੂੰ ਡਾਕਟਰੀ ਰਿਪੋਰਟ ਅਤੇ ਪੁਲਿਸ ਕਾਰਵਾਈ ਤੇ ਸੰਤੁਸ਼ਟੀ ਨਹੀਂ ਸੀ ਜਿਸ ਕਾਰਨ ਅੱਜ ਉਹਨਾਂ ਨੂੰ ਫਤਿਹਗੜ੍ਹ ਸਾਹਿਬ ਦੇ ਜਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਮਿਲਾ ਦਿੱਤਾ ਗਿਆ ਹੈ, ਜਿਨ੍ਹਾਂ ਨੇ ਮਾਮਲੇ ਨੂੰ ਲੈ ਕੇ ਇੱਕ ਸੀਟ ਬਣਾ ਦਿੱਤੀ ਗਈ ਹੈ ਜਿਸ ਵਿੱਚ ਐਸਪੀ, ਡੀਐਸਪੀ ਅਤੇ ਸੀਆਈਏ ਇੰਚਾਰਜ ਸ਼ਾਮਲ ਹਨ।

LEAVE A REPLY

Please enter your comment!
Please enter your name here