ਪੰਜਾਬ ਫਿਰੋਜ਼ਪੁਰ ਅਦਾਲਤ ਬਾਹਰੋਂ ਨੌਜਵਾਨ ਦੀ ਗ੍ਰਿਫਤਾਰੀ ਦਾ ਮਾਮਲਾ/ ਪੁਲਿਸ ’ਤੇ ਜ਼ਬਰਦਸਤੀ ਅਗਵਾ ਦੇ ਇਲਜ਼ਾਮ/ ਅਦਾਲਤ ਦੀ ਪੁਲਿਸ ਨੂੰ ਫਟਕਾਰ, ਰਿਹਾਈ ਦੇ ਦਿੱਤੇ ਹੁਕਮ By admin - April 9, 2026 0 1 Facebook Twitter Pinterest WhatsApp ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਦੇ ਬਾਹਰ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਇੱਕ ਸਕਾਰਪੀਓ ਕਾਰ ਵਿੱਚ ਸਵਾਰ ਕੁਝ ਪੁਲਿਸ ਮੁਲਾਜ਼ਮਾਂ ਨੇ ਅਦਾਲਤ ਦੇ ਬਾਹਰੋਂ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਉਸਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਲਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਨੌਜਵਾਨ ਨੇ ਦੱਸਿਆ ਕਿ ਉਹ ਇੱਕ ਮਾਮਲੇ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਅਦਾਲਤ ਆਇਆ ਸੀ ਪਰ ਕੁਝ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਦਿੱਤਾ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਬਾਦ ਵਿਚ ਮਾਮਲਾ ਅਦਾਲਤ ਸਾਹਮਣੇ ਪਹੁੰਚਣ ਤੋਂ ਬਾਦ ਜੱਜ ਸਾਹਿਬ ਨੇ ਨੌਜਵਾਨ ਨੂੰ ਰਿਹਾਅ ਕਰਨ ਦੇ ਹੁਕਮ ਸੁਣਾਉਂਦਿਆਂ ਪੁਲਿਸ ਨੂੰ ਫਟਕਾਰ ਲਾਈ। ਖਬਰਾਂ ਮੁਤਾਬਕ ਨੌਜਵਾਨ ਪੁਲਿਸ ਦੀ ਹਿਰਾਸਤ ਵਿਚੋਂ ਭੱਜਣ ਵਿਚ ਸਫਲ ਰਿਹਾ ਅਤੇ ਆਪਣੇ ਵਕੀਲ ਕੋਲ ਪਹੁੰਚ ਗਿਆ, ਜਿਸ ਨੇ ਉਸਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਪੁਲਿਸ ਵੀ ਪਹੁੰਚ ਗਈ। ਪੁਲਿਸ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਨੌਜਵਾਨ ਭਾਰਤੀ ਦੰਡ ਸੰਹਿਤਾ ਦੀ ਧਾਰਾ 307 ਦੇ ਤਹਿਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਵਕੀਲ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਮਾਮਲੇ ਵਿੱਚ ਨੌਜਵਾਨ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਹੋਈ ਹੈ। ਦਲੀਲਾਂ ਸੁਣਨ ਤੋਂ ਬਾਅਦ, ਮਾਣਯੋਗ ਅਦਾਲਤ ਨੇ ਨੌਜਵਾਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਅਤੇ ਪੁਲਿਸ ਨੂੰ ਫਟਕਾਰ ਲਗਾਈ। ਨੌਜਵਾਨ ਅਤੇ ਉਸਦੇ ਵਕੀਲ ਨੇ ਪੁਲਿਸ ‘ਤੇ ਹਮਲਾ ਅਤੇ ਅਗਵਾ ਦੀ ਕੋਸ਼ਿਸ਼ ਦੇ ਦੋਸ਼ ਲਗਾਏ। ਪੀੜਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।