ਪੰਜਾਬ ਸਰਹਿੰਦ ਰੇਲਵੇ ਸਟੇਸ਼ਨ ’ਤੇ ਮੁਲਾਜਮਾਂ ਦਾ ਪ੍ਰਦਰਸ਼ਨ/ ਰੇਲਵੇ ਦੇ ਨਿੱਜੀਕਰਨ ਖਿਲਾਫ਼ ਕੀਤੀ ਨਾਅਰੇਬਾਜ਼ੀ By admin - April 9, 2026 0 1 Facebook Twitter Pinterest WhatsApp ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵੱਲੋਂ ਰੇਲਵੇ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਅਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਨਾਏ ਜਾ ਰਹੇ ‘ਰੋਸ ਹਫ਼ਤੇ’ ਤਹਿਤ ਸਰਹਿੰਦ ਰੇਲਵੇ ਸਟੇਸ਼ਨ ’ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਬ੍ਰਾਂਚ ਸਕੱਤਰ ਰਵੀ ਸ਼ੰਕਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੇਲਵੇ ਵਿਭਾਗ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਿਹਾ ਹੈ, ਜਿਸ ਕਾਰਨ ਰੇਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲੀ ਤੋਂ ਇਲਾਵਾ ਠੇਕੇਦਾਰੀ ਸਿਸਟਮ ਬੰਦ ਕਰਨ ਸਮੇਤ ਅਨੇਕਾਂ ਮੰਗਾਂ ਨ, ਜਿਨ੍ਹਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਜੋ ਮੰਗਾਂ ਮੰਨੇ ਜਾਣ ਤਕ ਜਾਰੀ ਰਹੇਗਾ।