ਪੰਜਾਬ ਰੋਪੜ ਦੇ ਕ੍ਰਿਸ਼ਨਾ ਮੰਦਰ ’ਚ ਸਿਲੰਡਰ ਨੂੰ ਅੱਗ/ ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ By admin - April 10, 2026 0 1 Facebook Twitter Pinterest WhatsApp ਰੋਪੜ ਵਿਖੇ ਸਥਿਤ ਕ੍ਰਿਸ਼ਨਾ ਮੰਦਰ ਵਿਚ ਸਿਲੰਡਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਕੇ ਅੱਗ ਤੇ ਖੁਦ ਕਾਬੂ ਪਾਉਣ ਦੀ ਕੋਸਿਸ਼ ਕੀਤੀ। ਇਸ ਤੋਂ ਬਾਅਦ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਨਾਲ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਧਾਲੂਆਂ ਨੇ ਦੱਸਿਆ ਕਿ ਮੰਦਰ ਵਿਚ ਤਿੰਨ ਦਿਨਾਂ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਹਲਵਾਈ ਕੰਮ ਕਰ ਰਹੇ ਸਨ ਕਿ ਅਚਾਨਕ ਸਲੰਡਰ ਦੀ ਪਾਈਪ ਨੂੰ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਨੇ ਕਾਬੂ ਪਾਇਆ। ਉਨ੍ਹਾਂ ਦਸਿਆ ਕਿ ਉਸੇ ਜਗ੍ਹਾ ਉਤੇ 2 ਸਿਲੰਡਰ ਹੋਰ ਪਏ ਸਨ ਅਤੇ ਜੇਕਰ ਅੱਗ ਫੈਲ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਵੇਲੇ ਮੰਦਰ ਅੰਦਰ ਕਾਫੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ। ਉਹਨਾਂ ਕਿਹਾ ਕਿ ਮੌਕੇ ਤੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਆ ਕੇ ਅੱਗ ’ਤੇ ਕਾਬੂ ਪਾਉਣ ਨਾਲ ਵੱਡਾ ਹਾਦਸਾ ਟੱਲ ਗਿਆ ਹੈ।