ਫਰੀਦਕੋਟ ਪੁਲਿਸ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ/ 106 ਗਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

0
1

ਫਰੀਦਕੋਟ ਪੁਲਿਸ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 106 ਗ੍ਰਾਮ ਹੈਰੋਇਨ ਅਤੇ 1 ਲੱਖ ਤੋਂ ਜ਼ਿਆਦਾ ਡਰੱਗ ਮਨੀ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਸ਼ੀਆਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ 4 ਮਾਮਲੇ ਦਰਜ ਹਨ। ਫੜੇ ਗਏ ਮੁਲਜਮਾਂ ਦੀ ਪਛਾਣ ਅਨਿਤ ਵਾਸੀ ਫਿਰੋਜਪੁਰ ਤੇ ਹਰਪ੍ਰੀਤ ਸਿੰਘ ਉਰਫ ਲਵੀ ਵਾਸੀ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮਾਂ ਤੋਂ 106 ਗਰਾਮ ਹੈਰੋਇਨ ਤੋਂ ਇਲਾਵਾ 1 ਲੱਖ 17 ਹਜ਼ਾਰ ਡਰੱਗ ਮਨੀ, 1 ਮੋਬਾਈਲ ਫੋਨ ਤੇ ਮੋਟਰ ਸਾਇਕਲ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਾਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਡੀ.ਐਸ.ਪੀ ਜੈਤੋ  ਦੱਸਿਆ ਕਿ 8 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਤੋ ਹੁੰਦੇ ਪਿੰਡ ਸਰਾਵਾ ਆਦਿ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਪੁਲ ਸੂਆ ਪਰ ਪੁੱਜੀ ਤਾਂ 02 ਨੋਜਵਾਨ ਸਰਾਵਾ ਲਿੰਕ ਰੋਡ ਸੂਏ ਦੇ ਨਾਲ ਜਾਦੀ ਕੱਚੀ ਪਟੜੀ ਪਾਸ ਬੋਹੜ ਦੇ ਦਰੱਖਤ ਹੇਠ ਬਣੀ ਥੜੀ ਪਰ ਮੋਟਰਸਾਈਕਲ ਪਾਸ ਬੈਠੇ ਦਿਖਾਈ ਦਿੱਤੇ। ਜਿਹਨਾ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਮੋਟਰਸਾਈਕਲ ਪਰ ਬੈਠ ਕੇ ਮੌਕਾ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ ਪਰ ਰੋਕ ਕੇ ਤਲਾਸ਼ੀ ਕੀਤੀ ਤਾਂ ਦੋਸ਼ੀਆ ਪਾਸੋਂ 106 ਗ੍ਰਾਮ ਹੈਰੋਇਨ, 01 ਲੱਖ 17 ਹਜਾਰ ਰੁਪਏ ਡਰੱਗ ਮਨੀ, 01 ਮੋਬਾਇਲ ਫੋਨ ਵੀ ਬਰਾਮਦ ਹੋਇਆ।
ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/27(ਏ)/29/61/85 ਤਹਿਤ ਮੁਕੱਦਮਾ ਨੰਬਰ 75 ਮਿਤੀ 08.04.2026 ਦਰਜ ਰਜਿਸਟਰ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਦੋਸ਼ੀਆ ਦੀ ਮੁੱਢਲ਼ੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਖੇਪ ਨੂੰ ਇਹਨਾ ਵੱਲੋ ਸਰਹੱਦੀ ਏਰੀਆ ਵਿਚੋ ਲੈ ਕੇ ਆਏ ਸੀ, ਜਿਸਨੂੰ ਕਿ ਇਹਨਾ ਵੱਲੋ ਅੱਗੇ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜਦ ਗ੍ਰਿਫਤਾਰ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਤਾ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀ ਹਰਪ੍ਰੀਤ ਸਿੰਘ ਉਰਫ ਲਵੀ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਵਾਂ ਤਹਿਤ 4 ਮਾਮਲੇ ਦਰਜ ਰਜਿਸਟਰ ਹਨ।  ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

LEAVE A REPLY

Please enter your comment!
Please enter your name here