ਪੰਜਾਬ ਅਟਾਰੀ ਵਾਹਗਾ-ਬਾਰਡਰ ਤੋਂ ਜਥਾ ਪਾਕਿਸਤਾਨ ਰਵਾਨਾ/ ਵਿਸਾਖੀ ਮਨਾਉਣ ਪਾਕਿਸਤਾਨ ਗਏ 2840 ਸਿੱਖ ਸ਼ਰਧਾਲੂ By admin - April 10, 2026 0 2 Facebook Twitter Pinterest WhatsApp ਪਾਕਿਸਤਾਨ ਵਿਖੇ ਸਥਿਤ ਗੁਰਧਾਮਾਂ ਵਿਖੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਇਸ ਜਥੇ ਵਿਚ ਕੁੱਲ 2840 ਸ਼ਰਧਾਲੂ ਸ਼ਾਮਲ ਹਨ ਜੋ 10 ਦਿਨ ਦੇ ਵੀਜ਼ੇ ਉਤੇ ਪਾਕਿਸਤਾਨ ਗਏ ਹਨ। ਇਹ ਜਥਾ 10 ਦਿਨਾਂ ਤਕ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਕਰਨ ਬਾਅਦ 19 ਅਪਰੈਲ ਨੂੰ ਵਾਪਸ ਪਰਤੇਗਾ। ਸ਼ਰਧਾਲੂਆਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਕਈ ਸ਼ਰਧਾਲੂ ਪਹਿਲੀ ਵਾਰ ਇਸ ਯਾਤਰਾ ‘ਤੇ ਜਾ ਰਹੇ ਹਨ, ਜਿਸ ਕਰਕੇ ਉਨ੍ਹਾਂ ਵਿੱਚ ਵਧੇਰੇ ਖੁਸ਼ੀ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਜੇ ਪੂਰੇ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 409, ਹਰਿਆਣਾ ਕਮੇਟੀ ਵੱਲੋਂ 255 ਅਤੇ ਐਸਜੀਪੀਸੀ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਇਸ ਤਰ੍ਹਾਂ ਕੁੱਲ 2840 ਸ਼ਰਧਾਲੂ ਜਥੇ ਦੇ ਰੂਪ ਵਿੱਚ ਪਾਕਿਸਤਾਨ ਜਾ ਰਹੇ ਹਨ। ਸ਼ਰਧਾਲੂਆਂ ਨੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਕੋਲ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੀਜ਼ੇ ਜਾਰੀ ਕੀਤੇ ਜਾਣ ਅਤੇ ਕਰਤਾਰਪੁਰ ਸਾਹਿਬ ਦਾ ਰਸਤਾ ਹੋਰ ਖੋਲ੍ਹਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਾਕਿਸਤਾਨ ਵੱਲੋਂ ਲਗਾਈ ਗਈ 20 ਡਾਲਰ ਫੀਸ ਨੂੰ ਖਤਮ ਕੀਤਾ ਜਾਵੇ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਹਨਾਂ ਵਿੱਚ ਨਿਰਾਸ਼ਾ ਵੀ ਦੇਖਣ ਨੂੰ ਮਿਲੀ। ਇਸ ਮੌਕੇ ਐਸਜੀਪੀਸੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਖਾਲਸਾ ਸਾਜਣਾ ਦਿਵਸ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜਥਾ ਪਾਕਿਸਤਾਨ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 1795 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 32 ਰੱਦ ਹੋ ਗਏ ਅਤੇ 1763 ਸ਼ਰਧਾਲੂ ਯਾਤਰਾ ‘ਤੇ ਜਾ ਰਹੇ ਹਨ। ਇਹ ਯਾਤਰਾ 10 ਦਿਨਾਂ ਦੀ ਹੋਵੇਗੀ। ਜਥੇ ਦੀ ਅਗਵਾਈ ਕਰ ਰਹੇ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਅੰਮ੍ਰਿਤਸਰ ਸਾਹਿਬ ਤੋਂ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਵਿੱਚ ਮੱਥਾ ਟੇਕਣ ਅਤੇ ਵੈਸਾਖੀ ਮਨਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ, ਇਕਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ ਅਤੇ ਅਸੀਂ ਅਰਦਾਸ ਕਰਦੇ ਹਾਂ ਕਿ ਸਾਰਾ ਖਾਲਸਾ ਪੰਥ ਚੜ੍ਹਦੀ ਕਲਾ ਵਿੱਚ ਰਹੇ।