ਕਪੂਰਥਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੁੰਗਾਰਾ/ ਰਵਾਇਤੀ ਪਾਰਟੀਆਂ ਦੇ ਪਰਿਵਾਰ ਪਾਰਟੀ ’ਚ ਸ਼ਾਮਲ/ ਕਾਰਜਕਾਰੀ ਪ੍ਰਧਾਨ ਨੇ ਵਿਰੋਧੀਆਂ ਵੱਲ ਨਿਸ਼ਾਨੇ

0
2

 

ਕਪੂਰਥਲਾ ਦੇ ਪਿੰਡ ਖੁਸਰੋਪੁਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇੱਥੇ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਪਿੰਡ ਦੇ ਕਈ ਪਰਿਵਾਰ ਕਾਂਗਰਸ ਸਮੇਤ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ਼ ਪੰਜਾਬ ਵਿੱਚ ਸ਼ਾਮਲ ਹੋਏ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਸਰਕਾਰਾਂ ‘ਤੇ ਨਿਸ਼ਾਨੇ ਸਾਧੇ।
ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਸ਼ਾਨੇ ਉਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਵੋਟ ਦਿੱਤੀ ਸੀ, ਪਰ ਸਰਕਾਰਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖ ਕੇ ਜਨਤਕ ਮੁੱਦੇ ਉਠਾਉਣ ਤੋਂ ਰੋਕ ਰਹੀਆਂ ਹਨ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਕਪੂਰਥਲਾ ਦੀ ਹਰ ਗਲੀ ਵਿੱਚ ਨਸ਼ੇ ਵਿਕ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਬਦਲਾਅ ਦਾ ਤੂਫ਼ਾਨ ਆਉਂਦਾ ਹੈ, ਤਾਂ ਵੱਡੇ ਰਾਜਨੀਤਿਕ ਢਾਂਚੇ ਵੀ ਹਿੱਲ ਜਾਂਦੇ ਹਨ।
ਮੀਟਿੰਗ ਦੌਰਾਨ ਸਥਾਨਕ ਵਿਧਾਇਕ ਦੀ ਕਾਰਜਸ਼ੈਲੀ ਬਾਰੇ ਵੀ ਸਵਾਲ ਉਠਾਏ ਗਏ। ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਲੋਕ ਹੁਣ ਝੂਠੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ, ਪਰ ਸੰਗਠਨ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ” ਹੁਣ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਜੋੜਨ ਵਿੱਚ ਜੁਟਿਆ ਹੋਇਆ ਹੈ। ਬਾਪੂ ਤਰਸੇਮ ਸਿੰਘ ਦੇ ਬਿਆਨਾਂ ਅਤੇ ਨਵੇਂ ਪਰਿਵਾਰਾਂ ਦੀ ਸ਼ਮੂਲੀਅਤ ਨੇ ਆਉਣ ਵਾਲੀਆਂ ਚੋਣਾਂ ਲਈ ਇੱਕ ਨਵਾਂ ਰਾਜਨੀਤਿਕ ਮਾਹੌਲ ਬਣਾਇਆ ਹੈ।

LEAVE A REPLY

Please enter your comment!
Please enter your name here