ਸੰਗਰੂਰ ਦੇ ਪਿੰਡਾਂ ਦਾ ਅਮਨ ਅਰੋੜਾ ਵੱਲੋਂ ਦੌਰਾ/ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਵਿਕਾਸ ਦੇ ਵੰਡੇ ਚੈੱਕ

0
1

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿਚ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਲਈ ਵਚਨਬੱਧ ਹਾਂ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੋ ਗਲਤੀਆਂ ਕੀਤੀਆਂ ਹਨ, ਅਸੀਂ ਉਨ੍ਹਾਂ ਨੂੰ ਸੁਧਾਰ ਰਹੇ ਹਾਂ। ਵਿਰੋਧੀ ਸਿਰਫ਼ ਗੱਲਾਂ ਕਰਨੀਆਂ ਜਾਣਦੇ ਹਨ, ਪਰ ਸਾਡੀ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਅੱਜ ਵੀ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਚੈੱਕ ਵੰਡੇ ਗਏ ਨੇ ਅਤੇ ਜਨਤਾ ਦਾ ਪੈਸਾ ਵਿਕਾਸ ਕੰਮਾਂ ਵਿਚ ਖਰਚਿਆ ਜਾ ਰਿਹਾ ਹੈ। ਮੰਤਰੀ ਅਮਨ ਅਰੋੜਾ  ਨੇ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਈ ਨਵੇਂ ਪ੍ਰੋਜੈਕਟ ਇਲਾਕੇ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਲੋਕਾਂ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here