ਲੁਧਿਆਣਾ ’ਚ ਨੌਜਵਾਨ ਵੱਲੋਂ ਖੁਦਕੁਸ਼ੀ/ ਪੱਖੇ ਨਾਲ ਲਟਕ ਕੇ ਦਿੱਤੀ ਜਾਨ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
1

ਲੁਧਿਆਣਾ ਦੇ ਜਮਾਲਪੁਰ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਘਰ ਦੇ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਹਰਸ਼ਦੀਪ ਵਜੋਂ ਹੋਈ ਹੈ। ਉਸ ਦੀ ਲਾਸ਼ ਘਰ ਅੰਦਰ ਪੱਖੇ ਨਾਲ ਲਟਕਦੀ ਹਾਲਤ ਵਿਚ ਮਿਲੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਉਹ ਖਤਰਨਾਕ ਕਦਮ ਚੁੱਕਿਆ ਹੈ। ਇਸੇ ਦੌਰਾਨ ਮੌਕੇ ਤੋਂ ਇਕ ਖੁਦਕੁਸ਼ੀ ਨੌਟ ਵੀ ਮਿਲਿਆ ਹੈ, ਜਿਸ ਵਿਚ ਕੁੱਝ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਦਾ ਹਵਾਲਾ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਇਕਬਾਲ ਸਿੰਘ ਨੇ ਕਿਹਾ ਕਿ  ਉਸਨੇ ਸਵੇਰੇ 10:30 ਵਜੇ ਦੇ ਕਰੀਬ ਮੇਰੇ ਨਾਲ ਚਾਹ ਪੀਤੀ। ਮੈਂ ਉਸਨੂੰ ਦੁਪਹਿਰ 1 ਵਜੇ ਦੇ ਕਰੀਬ ਦੁਪਹਿਰ ਦਾ ਖਾਣਾ ਖਾਣ ਲਈ ਕਿਹਾ ਤਾਂ ਉਸਦੇ ਕਮਰੇ ਦਾ ਦਰਵਾਜ਼ਾ ਬੰਦ ਸੀ। ਜਦੋਂ ਮੈਂ ਅੰਦਰ ਦੇਖਿਆ ਤਾਂ ਉਹ ਪੱਖੇ ਨਾਲ ਲਟਕਿਆ ਹੋਇਆ ਸੀ। ਉਸਨੇ ਇੱਕ ਸੁਸਾਈਡ ਨੋਟ ਵਿੱਚ ਆਪਣੇ ਵਿੱਤੀ ਲੈਣ-ਦੇਣ ਦੇ ਵੇਰਵੇ ਲਿਖੇ ਸਨ। ਸੁਸਾਈਡ ਨੋਟ ਪੁਲਿਸ ਨੂੰ ਦੇ ਦਿੱਤਾ ਗਿਆ ਹੈ। ਪਰਿਵਾਰ ਨੇ ਪੁਲਿਸ ਤੋਂ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਹੈ।

LEAVE A REPLY

Please enter your comment!
Please enter your name here