ਅੰਮ੍ਰਿਤਸਰ ’ਚ ਵਿਆਹੁਤਾ ਦੀ ਮੌਤ ਦਾ ਮਾਮਲਾ ਗਰਮਾਇਆ/ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ’ਤੇ ਧਰਨੇ ਦੀ ਚਿਤਾਵਨੀ/ ਛੇ ਦਿਨਾਂ ਤੋਂ ਸਿਵਲ ਹਸਪਤਾਲ ’ਚ ਪਈ ਹੈ ਲਾਸ਼

0
1

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਪਰਿਵਾਰ ਨੇ ਸਹੁਰਾ ਪਰਿਵਾਰ ਖਿਲਾਫ ਕਤਲ ਦੀ ਕਾਰਵਾਈ ਦੀ ਮੰਗ ਕਰਦਿਆਂ ਪੋਸਟ ਮਾਰਟਮ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ, ਜਿਸ ਦੇ ਚਲਦਿਆਂ ਲਾਸ਼ ਪਿਛਲੇ 6 ਦਿਨਾਂ ਤੋਂ ਸਿਵਲ ਹਸਪਤਾਲ ਅੰਦਰ ਪਈ ਹੈ। ਪਰਿਵਾਰ ਦਾ ਇਲਜਾਮ ਹੈ ਕਿ ਉਨ੍ਹਾਂ ਦੀ ਧੀ ਦਾ ਸਹੁਰਾ ਪਰਿਵਾਰ ਨੇ ਕਤਲ ਕੀਤਾ ਹੈ ਪਰ ਪੁਲਿਸ ਅਜੇ ਤਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਦੋਸ਼ੀ ਦੀ ਛੇਤੀ ਗ੍ਰਿਫਤਾਰ ਨਾ ਹੋਈ ਤਾਂ ਉਹ ਭਲਕੇ ਤੋਂ ਮੁੜ ਧਰਨਾ ਦੇਣਗੇ। ਪੁਲਿਸ ਨੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਦ ਤੱਕ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਇਸਦੇ ਨਾਲ ਹੀ ਪਰਿਵਾਰ ਵੱਲੋਂ ਕੱਲ੍ਹ ਧਰਨਾ ਲਗਾਉਣ ਦੀ ਚੇਤਾਵਨੀ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ। ਇਸ ਸਬੰਧੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਸਿੱਧਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਦੀ ਮੌਤ ਖੁਦਕੁਸ਼ੀ ਨਹੀਂ, ਸਗੋਂ ਇਹ ਇਕ ਸੋਚਿਆ ਸਮਝਿਆ ਕਤਲ ਹੈ, ਜੋ ਸਹੁਰਾ ਪਰਿਵਾਰ ਵੱਲੋਂ ਕੀਤਾ ਗਿਆ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਨੂੰ 6 ਦਿਨ ਬੀਤ ਚੁੱਕੇ ਹਨ, ਪਰ ਇਸ ਮਾਮਲੇ ਵਿੱਚ ਅਜੇ ਤੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਮਹਿਲਾ ਦਾ ਪੋਸਟਮਾਰਟਮ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਮਾਮਲੇ ਦੇ ਮੁੱਖ ਦੋਸ਼ੀ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰਦੀ, ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਉਧਰ ਪੁਲਿਸ ਖਾਣਾ ਰਾਜਾਸਾਂਸੀ ਦੀ ਮੁਖੀ ਹਰਸਿਮਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾ ਦੀ ਸੱਸ ਅਤੇ ਨਨਾਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਮਾਮਲੇ ਦਾ ਮੁੱਖ ਆਰੋਪੀ ਮੰਨਿਆ ਜਾ ਰਿਹਾ ਪਤੀ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here