ਪੰਜਾਬ ਲੁਧਿਆਣਾ ’ਚ ਨੌਜਵਾਨ ਨੇ ਸਲਫਾਸ ਖਾ ਕੇ ਦਿੱਤੀ ਜਾਨ/ ਘਰੇਲੂ ਵਿਵਾਦ ਦੇ ਚਲਦਿਆਂ ਚੁੱਕਿਆਂ ਖੌਫਨਾਕ ਕਦਮ By admin - April 12, 2026 0 1 Facebook Twitter Pinterest WhatsApp ਲੁਧਿਆਣਾ ਵਿਚ ਇਕ 35 ਸਾਲਾ ਨੌਜਵਾਨਾਂ ਵੱਲੋਂ ਘਰੇਲੂ ਵਿਵਾਦ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਪ੍ਰਦੀਪ ਘਰੇਲੂ ਕਲੇਸ਼ ਦੇ ਚਲਦਿਆਂ ਕਾਫੀ ਸਮੇਂ ਤਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਤੇ ਉਸ ਦੇ ਭਰਾਵਾਂ ਨੇ ਘਰ ਆ ਕੇ ਹੰਗਾਮਾ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਰਾਊਡ ਅਪ ਕਰ ਕੇ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਮੰਗਿਆ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੁਤਾਬਕ ਪ੍ਰਦੀਪ ਪਿਛਲੇ ਕਾਫੀ ਸਮੇਂ ਤੋਂ ਘਰੇਲੂ ਵਿਵਾਦਾਂ ਤੋਂ ਪਰੇਸ਼ਾਨ ਸੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸਦੀ ਪਤਨੀ ਅਤੇ ਉਸਦੇ ਭਰਾਵਾਂ ਵੱਲੋਂ ਉਸਨੂੰ ਅਕਸਰ ਮਾਨਸਿਕ ਤੌਰ ‘ਤੇ ਤੰਗ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਅਖੀਰਕਾਰ ਇਹ ਖੌਫਨਾਕ ਕਦਮ ਚੁੱਕ ਲਿਆ। ਮਾਮਲਾ ਐਨਾ ਉਲਝਿਆ ਸੀ ਕਿ ਪ੍ਰਦੀਪ ਦੀ ਮੌਤ ਤੋਂ ਬਾਅਦ ਵੀ ਮਾਮਲਾ ਠੰਡਾ ਨਹੀਂ ਪਿਆ। ਖਬਰਾਂ ਮੁਤਾਬਕ ਮ੍ਰਿਤਕ ਦੀ ਪਤਨੀ ਅਤੇ ਉਸਦੇ ਭਰਾਵਾਂ ਨੇ ਘਰ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ ਜਿਸ ਨਾਲ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਤਨੀ ਅਤੇ ਉਸਦੇ ਭਰਾਵਾਂ ਨੂੰ ਰਾਊਂਡ ਅਪ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।