ਪੰਜਾਬ ਕੁਰਾਲੀ ਦੇ ਪਿੰਡ ਖੇੜਾ ਹੋਈਆਂ ਖਾਲਸਾਈ ਖੇਡਾਂ/ ਜਥੇਦਾਰ ਗੜਗੱਜ ਨੇ ਕੀਤੀ ਸ਼ਿਰਕਤ/ ਜੇਤੂਆਂ ਨੂੰ ਕੀਤਾ ਸਨਮਾਨਤ By admin - April 12, 2026 0 1 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਅੱਜ ਕੁਰਾਲੀ ਨੇੜਲੇ ਪਿੰਡ ਖੇੜਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਿਸਾਖੀ ਨੂੰ ਸਮਰਪਿਤ ਖਾਲਸਾਈ ਖੇਡਾਂ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕਾਂ ਵੱਲੋਂ ਸਿੱਖ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਬੇਅਦਬੀ ਕਾਨੂੰਨ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖਾਂ ਦੀਆਂ ਭਾਵਨਾਵਾਂ ਤੇ ਐਸਜੀਪੀਸੀ ਦੀ ਸਲਾਹ ਨਾਲ ਹੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਸਿੱਖਾਂ ਦੀ ਨੁਮਾਇੰਦਗੀ ਕਰਦੀ ਸੰਸਥਾ ਹੈ, ਇਸ ਲਈ ਬੇਅਦਬੀ ਕਾਨੂੰਨ ਬਣਾਉਣ ਵੇਲੇ ਇਸ ਦੀ ਰਾਇ ਲੈਣੀ ਅਤੀ ਜ਼ਰੂਰੀ ਹੈ।