ਮੋਗਾ ਦੇ ਕੋਟ ਈਸੇ ਖਾਂ ਨੇੜੇ ਭਿਆਨਕ ਸੜਕ ਹਾਦਸਾ/ ਦੋ ਕਾਰਾਂ ਦੀ ਟੱਕਰ ‘ਚ ਮਾਤਾ ਦੀ ਮੌਤ, ਕਈ ਜ਼ਖਮੀ

0
1

ਮੋਗਾ ਅਧੀਨ ਆਉਂਦੇ ਕੋਟ ਈਸੇ ਖਾਂ ਦੇ ਅੰਮ੍ਰਿਤਸਰ ਰੋਡ ‘ਤੇ ਦਸਮੇਸ਼ ਸਕੂਲ ਦੇ ਸਾਹਮਣੇ ਅੱਜ ਸਵੇਰੇ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਦੋ ਕਾਰਾਂ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿਚ ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਇਕ ਬੇਕਾਬੂ ਕਾਰ ਦੇ ਡਿਵਾਈਡਰ ਪਾਰ ਕੇ ਕੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੋਗਾ ਲਈ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਭੂਰਾ ਖੋਨਾ, ਜ਼ਿਲ੍ਹਾ ਤਰਨ ਤਾਰਨ ਦੇ ਦੋ ਨੌਜਵਾਨ ਵਰਨਾ ਕਾਰ ਵਿੱਚ ਸਵਾਰ ਹੋ ਕੇ ਬਰਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਉਹਨਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਕੋਟ ਈਸੇ ਖਾਂ ਤੋਂ ਅੰਮ੍ਰਿਤਸਰ ਵੱਲ ਆ ਰਹੀ ਸਵਿੱਫਟ ਕਾਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਸਵਿੱਫਟ ਕਾਰ ਵਿੱਚ ਸਵਾਰ ਪੰਜ ਲੋਕਾਂ ਵਿੱਚੋਂ ਇੱਕ ਮਾਤਾ (ਉਮਰ ਕਰੀਬ 55-60 ਸਾਲ) ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਕੋਟ ਈਸੇ ਖਾਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਵਰਨਾ ਕਾਰ ਵਿੱਚ ਸਵਾਰ ਦੋਨੋਂ ਨੌਜਵਾਨਾਂ ਦਾ ਇਲਾਜ ਕੋਟ ਈਸੇ ਖਾਂ ਦੇ ਇਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here