ਅੰਮ੍ਰਿਤਸਰ ’ਚ ਦੁਕਾਨਦਾਰ ’ਤੇ ਹਥਿਆਰਾਂ ਨਾਲ ਹਮਲਾ/ ਮੂੰਹ ਢੱਕ ਕੇ ਆਏ ਨੌਜਵਾਨਾਂ ਨੇ ਦਾਤਰ ਨਾਲ ਕੀਤੇ ਵਾਰ

0
1

ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਹੋਣ ਦੀ ਘਟਨਾ ਵਾਪਰੀ ਹੈ। ਇੱਥੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਨੌਜਵਾਨਾਂ ਨੇ ਕੱਪੜਾ ਵਪਾਰੀ ‘ਤੇ ਹਮਲਾ ਕਰ ਦਿੱਤਾ। ਘਟਨਾ ਦੁਪਹਿਰ 12:30 ਵਜੇ ਵਾਪਰੀ ਦੱਸੀ ਜਾ ਰਹੀ ਹੈ। ਮਦਨ ਕਲਾਥ ਹਾਊਸ ਦਾ ਮਾਲਕ ਦੇ ਦੱਸਣ ਮੁਤਾਬਕ ਉਹ ਆਪਣੀ ਦੁਕਾਨ ਅੰਦਰ ਮੌਜੂਦ ਸੀ ਕਿ ਗ੍ਰਾਹਕ ਬਣ ਕੇ ਆਏ ਨਕਾਬਪੋਸ਼ਾਂ ਨੇ ਉਸ ਉਤੇ ਹਮਲਾ ਕਰ ਦਿੱਤਾ। ਹਮਲੇ ਵਿਚ ਦੁਕਾਨਦਾਰ ਦੇ ਸਿਰ ਤੇ ਹੱਥਾਂ ’ਤੇ ਸੱਟਾਂ ਲੱਗੀਆਂ ਨੇ। ਦੁਕਾਨਦਾਰ ਨੇ ਹਮਲਾਵਰਾਂ ਵੱਲੋਂ 10 ਹਜ਼ਾਰ ਲੁੱਟਣ ਦੇ ਦੋਸ਼ ਲਾਏ ਹਨ। ਪੁਲਿਸ ਨੇ ਲੁੱਟ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਪੀੜਤ ਨੇ ਦਾਅਵਾ ਕੀਤਾ ਕਿ ਹਮਲਾਵਰ ਗੱਲੇ ਵਿੱਚੋਂ ਕਰੀਬ 10,000 ਰੁਪਏ ਲੈ ਕੇ ਫਰਾਰ ਹੋ ਗਏ, ਪਰ ਪੁਲਿਸ ਅਨੁਸਾਰ ਉਨ੍ਹਾਂ ਕੋਲ ਲੁੱਟ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਨੇ ਕਿਹਾ ਕਿ ਦਰਖਾਸਤ ਵਿੱਚ ਸਿਰਫ਼ ਹਮਲੇ ਦੀ ਗੱਲ ਦਰਜ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰ ਨੇ ਦੱਸਿਆ ਕਿ ਉਹ ਪਿਛਲੇ 35 ਸਾਲਾਂ ਤੋਂ ਇਹ ਕਾਰੋਬਾਰ ਕਰ ਰਹੇ ਹਨ ਅਤੇ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰ ਕੇ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here