ਹਰਪਾਲ ਚੀਮਾ ਨੇ ਬੇਅਦਬੀਆਂ ਨੂੰ ਲੈ ਕੇ ਘੇਰੇ ਵਿਰੋਧੀ/ 1986 ਤੇ 2015 ਦੇ ਹਵਾਲੇ ਨਾਲ ਸਾਧੇ ਨਿਸ਼ਾਨੇ/ ਬੇਅਦਬੀਆਂ ਦੀ ਪਿਰਤ ਲਈ ਅਕਾਲੀ ਦਲ ਨੂੰ ਦੱਸਿਆ ਜ਼ਿੰਮੇਵਾਰ

0
4

ਖਜਾਨਾ ਮੰਤਰੀ ਹਰਪਾਲ ਚੀਮਾ ਨੇ ਅਕਾਲੀ ਦਲ ਨੂੰ ਪੰਜਾਬ ਅੰਦਰ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਨਮਦਾਤੀ ਦੱਸਿਆ ਹੈ। ਬੇਅਦਬੀਆਂ ਉਤੇ ਕਾਨੂੰਨ ਬਣਾਉਣ ਨੂੰ ਲੈ ਕੇ ਹੋਏ ਸੈਸ਼ਨ ਤੋਂ ਬਾਅਦ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ ਹੈ। 1986 ਵਿਚ ਨਕੋਦਰ ਦੇ ਗੁਰਦੁਆਰਾ ਸਾਹਿਬ ਅੰਦਰ ਪਵਿੱਤਰ ਬੀੜਾਂ ਦੀ ਬੇਅਦਬੀ ਦੀ ਘਟਨਾ ਦਾ ਹਵਾਲਾ ਦਿੰਦਿਆਂ ਖਜਾਨਾ ਮੰਤਰੀ ਨੇ ਕਿਹਾ ਕਿ ਉਦੋਂ ਵੀ ਸਰਕਾਰ ਨੇ 4 ਨੌਜਵਾਨਾਂ ਨੂੰ ਗੋਲੀਆਂ ਨਾਲ ਮਾਰਿਆਂ ਸੀ ਅਤੇ ਉਹੀ ਕੁੱਝ  2015 ਵਿਚ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦਾ ਕਲੰਕਿਤ ਇਤਿਹਾਸ ਹੈ, ਜਿਸ ਨੇ ਪਹਿਲਾਂ ਬੇਅਦਬੀਆਂ ਦੀਆਂ ਘਟਨਾਵਾਂ ਕਰਵਾਈਆਂ ਅਤੇ ਫਿਰ ਦੋਸ਼ੀਆਂ ਨੂੰ ਬਚਾਉਣ ਲਈ ਕੋਝੇ ਹੱਥਕੰਡੇ ਵਰਤੇ ਗਏ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਵਿਚ ਅਕਾਲੀ ਦਲ ਦੀਆਂ ਭਾਗੀਦਾਰ ਰਹੀਆਂ ਹਨ ਪਰ ਮੌਜੂਦਾ  ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਬਣਾ ਕੇ ਸਿੱਖ ਜਗਤ ਨੂੰ ਇਨਸਾਫ ਦੇਣ ਦਾ ਮੁੱਢ ਬੰਨ੍ਹਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1986 ਵਿਚ ਨਕੋਦਰ ਵਿਚ ਪੰਜ ਗ੍ਰੰਥਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ ਸੀ। ਹਾਲਾਂਕਿ ਰਿਪੋਰਟ ਦਾ ਇਕ ਹਿੱਸਾ ਪ੍ਰਾਪਤ ਹੋ ਗਿਆ ਹੈ, ਜਦੋਂ ਕਿ ਦੂਜਾ ਹਿੱਸਾ ਪ੍ਰਾਪਤ ਨਹੀਂ ਹੋਇਆ ਹੈ। ਇਸ ਦੇ ਵਿਰੋਧ ਕਰਨ ਵਾਲੇ ਚਾਰ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 1986 ਤੇ 2015 ਦੀਆਂ ਬੇਅਦਬੀਂਆਂ ਵੇਲੇ ਵੀ ਅਕਾਲੀ ਦਲ ਦੀ ਸਰਕਾਰ ਸੀ।

LEAVE A REPLY

Please enter your comment!
Please enter your name here