ਪੰਜਾਬ ਜਲਾਲਾਬਾਦ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ ਕਾਰਵਾਈ/ ਐਕਸਾਈਜ਼ ਵਿਭਾਗ ਦੀ ਮਦਦ ਨਾਲ ਪਿੰਡਾਂ ’ਚ ਰੇਡ/ ਭਾਰੀ ਮਾਤਰਾ ’ਚ ਲਾਹਣ ਤੇ ਸ਼ਰਾਬ ਬਰਾਮਦ By admin - April 13, 2026 0 1 Facebook Twitter Pinterest WhatsApp ਜਲਾਲਾਬਾਦ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਮਦਦ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਰੇਡ ਕਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਛਾਪੇਮਾਰੀ ਦੌਰਾਨ ਚਾਲੂ ਭੱਠੀਆਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਰਾਹੀਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ। ਪੁਲਿਸ ਨੇ ਘਰਾਂ ਅਤੇ ਪਿੰਡਾਂ ਦੇ ਆਲੇ-ਦੁਆਲੇ ਖੇਤਾਂ ਵਿਚੋਂ ਵੀ ਭਾਰੀ ਮਾਤਰਾ ਵਿਚ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ। ਪੁਲਿਸ ਨੇ ਲਾਹਣ ਨੂੰ ਮੌਕੇ ਉਤੇ ਹੀ ਨਸ਼ਟ ਕਰਵਾ ਦਿੱਤਾ ਹੈ। ਪੁਲਿਸ ਦੀ ਇਸ ਕਾਰਵਾਈ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਉਤੇ ਵੀ ਵਾਇਰਲ ਰਹੀਆਂ ਨੇ। ਪੁਲਿਸ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਸਥਾਨਕ ਪੁਲਿਸ ਵੱਲੋਂ ਹਲਕੇ ਦੇ ਸ਼ਰਾਬ ਕਾਰੋਬਾਰ ਲਈ ਬਦਨਾਮ ਪਿੰਡਾਂ ਵਿਚ ਸਮੇਂ ਸਮੇਂ ਰੇਡ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਬਦਨਾਮ ਪਿੰਡ ਮਹਾਲਮ ਤੋਂ ਇਲਾਵਾ ਨੇੜਲੇ ਪਿੰਡਾਂ ਵਿਚ ਵੀ ਅਜਿਹੀਆਂ ਕਾਰਵਾਈਆਂ ਸਮੇਂ ਸਮੇਂ ਹੁੰਦੀਆਂ ਰਹਿੰਦੀਆਂ ਨੇ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀ ਨੇ ਇਸ ਧੰਦੇ ਵਿਚ ਲੱਗੇ ਲੋਕਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਸਰਕਾਰ ਤੇ ਉਚ ਅਧਿਕਾਰੀਆਂ ਦੀ ਨਸ਼ੇ ਤੇ ਨਾਜਾਇਜ਼ ਸ਼ਰਾਬ ਨੂੰ ਲੈ ਕੇ ਸਖਤ ਹਦਾਇਤਾਂ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।