ਅੰਮ੍ਰਿਤਸਰ ’ਚ ਪੁਲਿਸ ਮੁਲਾਜ਼ਮ ਕਾਰਨ ਹੰਗਾਮਾ/ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੇ ਲੱਗੇ ਇਲਜ਼ਾਮ/ ਲੋਕਾਂ ਨੇ ਵੀਡੀਓ ਬਣਾ ਕੇ ਕੀਤੀ ਵਾਇਰਲ

0
1

ਅੰਮ੍ਰਿਤਸਰ ਵਿਖੇ ਅੱਜ ਉਸ ਵੇਲੇ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ ਜਦੋਂ ਲੋਕਾਂ ਨੇ ਇਕ ਪੁਲਿਸ ਮੁਲਾਜ਼ਮ ਦੀ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੀ ਵੀਡੀਓ ਵਾਇਰਲ ਕਰ ਦਿੱਤਾ। ਲੋਕਾਂ ਦੇ ਦੱਸਣ ਮੁਤਾਬਕ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਰਿਹਾ ਸੀ ਅਤੇ ਉਸ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਇੱਕ ਐਕਟੀਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਆਲੇ-ਦੁਆਲੇ ਮੌਜੂਦ ਲੋਕ ਇਕੱਠੇ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਲੋਕਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ  ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਜਾਂਚ ਦੇ ਨਤੀਜਿਆਂ ਅਨੁਸਾਰ ਕੀਤੀ ਜਾਵੇਗੀ।

LEAVE A REPLY

Please enter your comment!
Please enter your name here