ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਾਖੀ ਦੀਆਂ ਰੌਣਕਾਂ/ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪਹੁੰਚ ਰਹੀ ਸੰਗਤ/ ਐਸਜੀਪੀਸੀ ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ

0
2

ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਦੇਸ਼ ਭਰ ਦੇ ਗੁਰੂ ਘਰਾਂ ਵਿੱਚ ਸ਼ਰਧਾਲੂਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਗੁਰਦੁਆਰਿਆਂ ਵਿੱਚ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀਆਂ ਹਨ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਦੇਸ਼ ਵਿਦੇਸ਼ ਤੋਂ ਸੰਗਤਾਂ ਪਰਿਵਾਰਾਂ ਸਮੇਤ ਦਰਸ਼ਨਾਂ ਲਈ ਪਹੁੰਚ ਰਹੇ ਹਨ।  ਸੰਗਤ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰ ਕੇ ਦੁਨੀਆ ਦੀ ਖੈਰ-ਖੁਸ਼ਹਾਲੀ ਦੀ ਕਾਮਨਾ ਕੀਤੀ ਜਾ ਰਹੀ ਹੈ।
ਇਹ ਦਿਨ ਕਿਸਾਨਾਂ ਲਈ ਵੀ ਖਾਸ ਮਹੱਤਵ ਰੱਖਦਾ ਹੈ, ਕਿਉਂਕਿ ਅੱਜ ਤੋਂ ਕਈ ਥਾਵਾਂ ‘ਤੇ ਨਵੀਂ ਫਸਲ ਦੀ ਕਟਾਈ ਦੀ ਸ਼ੁਰੂਆਤ ਹੁੰਦੀ ਹੈ। ਕਿਸਾਨ ਪਹਿਲਾਂ ਗੁਰੂ ਘਰਾਂ ਵਿੱਚ ਜਾ ਕੇ ਅਰਦਾਸ ਕਰਦੇ ਹਨ ਅਤੇ ਫਿਰ ਵਾਹਿਗੁਰੂ ਦਾ ਨਾਮ ਲੈ ਕੇ ਆਪਣੀ ਫਸਲ ਦੀ ਕਟਾਈ ਸ਼ੁਰੂ ਕਰਦੇ ਹਨ। ਗੁਰੂ ਘਰਾਂ ਵਿੱਚ ਪਹੁੰਚ ਰਹੀ ਸੰਗਤ ਵੱਲੋਂ ਲਗਾਤਾਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ, ਜਿਸ ਨਾਲ ਆਧਿਆਤਮਿਕ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਪਾਸੇ ਭਗਤੀ ਅਤੇ ਸ਼ਰਧਾ ਦੀ ਲਹਿਰ ਨਜ਼ਰ ਆ ਰਹੀ ਹੈ।

LEAVE A REPLY

Please enter your comment!
Please enter your name here