ਮੁਕਤਸਰ ਸਾਹਿਬ ਡੀਸੀ ਨੂੰ ਮਿਲਿਆ ਕਿਸਾਨਾਂ ਵਫਦ/ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ/ ਡੀਸੀ ਨੂੰ ਸੌਪਿਆ ਮੁੱਖ ਮੰਤਰੀ ਦੇ ਨਾਮ ’ਤੇ ਮੰਗ ਪੱਤਰ

0
2

 

ਬੀਕੇਯੂ ਏਕਤਾ ਕਾਦੀਆਂ ਦਾ ਇਕ ਵਫਦ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਨੂੰ ਮਿਲਣ ਲਈ ਪਹੁੰਚਿਆ। ਵਫਦ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਵਫਦ ਵਿਚ ਸ਼ਾਮਲ ਆਗੂਆਂ ਦੇ ਦੱਸਣ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ 5 ਤੋਂ 7 ਪਿੰਡਾਂ ਵਿਚ ਭਾਰੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦਾ 100 ਫੀਸਦੀ ਤਕ ਨੁਕਸਾਨ ਹੋਇਆ ਹੈ, ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਵੱਲ ਪੱਤਰ ਭੇਜ ਕੇ ਪੀੜਤ ਕਿਸਾਨਾਂ ਦੀ ਬਾਂਹ ਫੜਣ ਦੀ ਮੰਗ ਕੀਤੀ ਹੈ।  ਜਥੇਬੰਦੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਕਿਸਾਨਾਂ ਦੀਆਂ ਰਹਿੰਦੀਆਂ ਗਿਰਦਾਵਰੀਆਂ ਕਰਵਾ ਕਿ ਪੀੜਤ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾਵੇ।

LEAVE A REPLY

Please enter your comment!
Please enter your name here