ਪੰਜਾਬ ਖਾਲਸੇ ਦੀ ਜਨਮ ਭੂਮੀ ਵਿਖੇ ਪਹੁੰਚ ਰਹੀ ਸੰਗਤ/ ਗੁਰੂ ਘਰ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ/ ਦੀਪ ਮਲਾਵਾਂ ਤੇ ਫੁੱਲਾਂ ਦੀ ਅਲੌਕਿਕ ਸਜਾਵਟ By admin - April 14, 2026 0 1 Facebook Twitter Pinterest WhatsApp ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਪੁਰਬ ਨੂੰ ਲੈ ਕੇ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਭ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੌਜੂਦ ਰਹੇ ਤੇ ਖਾਲਸੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਸਾਖੀ ਮੌਕੇ ਸ਼ਾਨਦਾਰ ਢੰਗ ਨਾਲ ਸਜਾਇਆ ਜਾਂਦਾ ਹੈ ਅਤੇ ਦੀਪਮਾਲਾਵਾਂ ਤੇ ਫੁੱਲਾਂ ਨਾਲ ਅਲੌਕਿਕ ਸਜਾਵਟ ਕੀਤੀ ਗਈ ਸੀ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਐਸਜੀਪੀਸੀ ਤੇ ਸਿੱਖ ਸੰਗਤਾਂ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ।