ਪੰਜਾਬ ਜੰਡਿਆਲਾ ਗੁਰੂ ’ਚ ਗੋਲੀ ਚੱਲਣ ਨਾਲ ਦੋ ਜ਼ਖਮੀ/ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਤਕਰਾਰ By admin - April 14, 2026 0 1 Facebook Twitter Pinterest WhatsApp ਅੰਮ੍ਰਿਤਸਰ ਅਧੀਨ ਆਉਂਦੇ ਜੰਡਿਆਲਾ ਗੁਰੂ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਹੈ। ਇੱਥੇ ਤਿੰਨ ਤੋਂ ਚਾਰ ਰਾਊਂਡ ਹੋਈ ਫਾਇਰਿੰਗ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ ਕਰਿਆਨਾ ਸਟੋਰ ਦੇ ਮਾਲਕ ਵੱਲੋਂ ਕੁੱਝ ਨੌਜਵਾਨਾਂ ਦੀ ਮਦਦ ਨਾਲ ਸਾਡੇ ਘਰ ਵਿੱਚ ਦਾਖਲ ਹੋ ਕੇ ਚੀਜ਼ਾਂ ਚੁਕਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਵਿਰੋਧ ਕੀਤਾ ਤਾਂ ਗੋਲੀਆਂ ਚਲਾ ਦਿੱਤੀਆਂ। ਝਗੜੇ ਦੀ ਵਜ੍ਹਾਂ ਪੈਸਿਆਂ ਦਾ ਲੈਣ ਦੇਣ ਦੱਸਿਆ ਜਾ ਰਿਹਾ ਹੈ। ਐਸਐਚਓ ਜੰਡਿਆਲਾ ਦਾ ਕਹਿਣਾ ਹੈ ਕਿ ਕਰਿਆਨੇ ਦਾ ਸਮਾਨ ਲਿਆ ਸੀ ਜਿਸ ਦੇ ਪੈਸਿਆਂ ਨੂੰ ਲੈ ਕੇ ਦੋਵੇਂ ਧਿਰਾਂ ਵਿਚਕਾਰ ਤਕਰਾਰ ਹੋਈ ਜਿਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਨੇ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।