ਪੰਜਾਬ ਫਤਹਿਗੜ੍ਹ ’ਚ ਹਾਦਸੇ ਦੌਰਾਨ 7 ਸ਼ਰਧਾਲੂਆਂ ਦੀ ਮੌਤ/ ਪਿੰਡ ਭਟੇੜੀ ਨੇੜੇ ਦੇਰ ਰਾਤ ਵਾਪਰਿਆਂ ਹਾਦਸਾ/ ਸ੍ਰੀ ਆਨੰਦਪੁਰ ਸਾਹਿਬ ਤੋਂ ਪਰਤ ਰਹੀ ਸੀ ਬੱਸ By admin - April 15, 2026 0 3 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਨੇੜੇ ਸ਼ਰਧਾਲੂਆਂ ਦੀ ਬੱਸ ਨਾਲ ਵਾਪਰੇ ਭਿਆਨਕ ਹਾਦਸੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 25 ਤੋਂ ਵਧੇਰੇ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸਾ ਦੇਰ ਰਾਤ ਪਿੰਡ ਭਟੇੜੀ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਕਿ ਪਿੰਡ ਭਟੇੜੀ ਨੇੜੇ ਬੱਸ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ (SSF) ਅਤੇ ਬੱਸੀ ਪਠਾਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। 15 ਜ਼ਖ਼ਮੀਆਂ ਨੂੰ ਮੋਰਿੰਡਾ ਦੇ ਸਿਵਲ ਹਸਪਤਾਲ ਅਤੇ 9 ਨੂੰ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਦੋ ਸ਼ਰਧਾਲੂਆਂ ਦੀ ਹਾਲਤ ਅਤਿ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਖਬਰ ਮਿਲਣ ਬਾਅਦ ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਡੀਐਸਪੀ ਬਸੀ ਪਠਾਣਾ, ਡੀਐਸ ਪੀ ਖਮਾਣੋਂ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚੇ ਅਤੇ ਇਲਾਜ ਅਧੀਨ ਸਰਕਾਰੀ ਹਸਪਤਾਲਾਂ ਵਿੱਚ ਸ਼ਰਧਾਲੂਆਂ ਦਾ ਹਾਲ ਜਾਣ ਕੇ ਗੰਭੀਰ ਰੂਪ ਵਿੱਚ ਜਖਮੀ ਸ਼ਰਧਾਲੂਆ ਨੂੰ ਚੰਡੀਗੜ੍ਹ ਦੇ ਪੀਜੀਆਈ ਲਈ ਰੈਫਰ ਕਰਵਾਇਆ ਗਿਆ।