ਜਲੰਧਰ ਦੀ ਫੈਕਟਰੀ ’ਚ ਕਰੰਟ ਨਾਲ ਸਖਸ਼ ਦੀ ਮੌਤ/ ਪਰਿਵਾਰ ਨੇ ਰੋਡ ਜਾਮ ਕਰ ਕੇ ਕੀਤਾ ਪ੍ਰਦਰਸ਼ਨ

0
1

 

ਜਲੰਧਰ ਸਥਿਤ ਲੈਦਰ ਕੰਪਲੈਕਸ ਦੀ ਇੱਕ ਫੈਕਟਰੀ ਵਿੱਚ ਕਰੰਟ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਰਹਿਣ ਵਾਲੇ ਲਖਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਥਾਨਕ ਚੌਂਕ ਵਿਚ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ।
ਮ੍ਰਿਤਕ ਦੀ ਪਤਨੀ ਸੁਨੀਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ  ਜੇਡੀ ਫੈਕਟਰੀ ਵਿੱਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ ਹੈ ਪਰ ਫੈਕਟਰੀ ਮਾਲਕ ਵੱਲੋਂ ਇਨਸਾਫ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਉਸ ਨੇ ਬੱਚਿਆਂ ਸਮੇਤ ਧਰਨਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਪਰ ਉਸ ਦੇ ਪਤੀ ਦੀ ਮੌਤ ਫੈਕਟਰੀ ਮਾਲਕਾਂ ਦੀ ਅਣਗਹਿਲੀ ਕਾਰਨ ਹੋਈ ਐ, ਜਿਸ ਲਈ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਇਸੇ ਮੰਗ ਨੂੰ ਲੈ ਕੇ ਉਸਨੇ ਆਪਣੇ ਬੱਚਿਆਂ ਅਤੇ ਪਰਿਵਾਰ ਨਾਲ ਮਿਲ ਕੇ ਕਪੂਰਥਲਾ ਚੌਕ ‘ਤੇ ਧਰਨਾ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here