ਚੰਡੀਗੜ੍ਹ ਵਿਖੇ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ/ ਪੰਜਾਬ ਨਾਲ ਧੱਕਿਆਂ ਦੇ ਲਾਏ ਇਲਜ਼ਾਮ/ ਪੰਜਾਬੀਆਂ ਦੀ ਸ਼ਮੂਲੀਅਤ ਨੂੰ ਲੈ ਕੇ ਚੁੱਕੇ ਸਵਾਲ

0
3

ਆਮ ਆਦਮੀ ਪਾਰਟੀ ਦੇ ਬੁਲਾਰਾ ਬਲਤੇਜ ਪੰਨੂ ਨੇ ਬੀਬੀਐਮਬੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਬੀਬੀਐਮਬੀ ਦੇ ਭਰਤੀ ਨਿਯਮਾਂ ਵਿਚ ਸੋਧ ਕਰ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਖੋਹਣ ਲਈ ਬੀਬੀਐਮਬੀ ਵਿਚ ਲਾਗਤਾਰ ਆਪਣੇ ਚਹੇਤਿਆਂ ਨੂੰ ਭਰਤੀ ਕਰਨ ਦੇ ਰਾਹ ਪਈ ਹੋਈ ਹੈ।
ਉਨ੍ਹਾਂ ਕਿਹਾ ਕਿ ਬੀਬੀਐਮਬੀ ਦੀਆਂ ਅਹਿਮ ਅਸਾਮੀਆਂ ਉਤੇ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਤੈਨਾਤ ਹੁੰਦੇ ਹਨ ਪਰ ਕੇਂਦਰ ਸਰਕਾਰ ਨਿਯਮਾਂ ਵਿਚ ਬਦਲਾਅ ਕਰ ਕੇ ਦੇਸ਼ ਦੇ ਹੋਰ ਹਿੱਸਿਆਂ ਵਿਚੋਂ ਆਪਣੇ ਚਹੇਤਿਆਂ ਨੂੰ ਲੈ ਕੇ ਬੀਬੀਐਮਬੀ ਵਿਚ ਤੈਨਾਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਸਾਰਾ ਕੁੱਝ ਪੰਜਾਬ ਦੇ ਪਾਣੀਆਂ ਉਤੇ ਆਪਣਾ ਏਕਾ-ਅਧਿਕਾਰ ਜਮਾਉਣ ਲਈ ਕਰ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

LEAVE A REPLY

Please enter your comment!
Please enter your name here