ਤਰਨ ਤਾਰਨ ਦੀ ਸਭਰਾ ਮੰਡੀ ’ਚ ਕਿਸਾਨਾਂ ਦਾ ਪ੍ਰਦਰਸ਼ਨ/ ਕਣਕ ਦੀ ਖਰੀਦ ਨਾ ਹੋਣ ਨੂੰ ਲੈ ਕੇ ਪ੍ਰਗਟਾਇਆ ਰੋਸ

0
2

 

ਤਰਨ ਤਾਰਨ ਦੇ ਹਲਕਾ ਪੱਟੀ ਅਧੀਨ ਪੈਂਦੇ ਵੱਡੇ ਸਭਰਾਂ ਦੀ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਇਲਜਾਮ ਸੀ ਕਿ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਖੁੱਲੇ ਅਸਮਾਨ ਹੇਠ ਪਈ ਹੈ ਪਰ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਫਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ। ਮੌਕੇ ਤੇ ਮੌਜੂਦ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਦੇ ਬਾਵਜੂਦ ਅਜੇ ਤਕ ਕਿਸਾਨਾਂ ਦੀ ਕਣਕ ਦੀ ਖਰੀਦ ਨਹੀਂ ਹੋਈ। ਕਿਸਾਨਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਖਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।
ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸਤਨਾਮ ਸਿੰਘ ਅਤੇ ਬਲਾਕ ਪ੍ਰਧਾਨ ਸੋਹਨ ਸਿੰਘ ਸਭਰਾ ਨੇ ਕਿਹਾ ਕਿ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਅੱਜ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਕਣਕ ਦੀ ਖਰੀਦ ਨਹੀਂ ਹੋ ਪਾ ਰਹੀ ਅਤੇ ਕਿਸਾਨ ਖੁੱਲੇ ਅਸਮਾਨ ਹੇਠ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਲੈ ਕੇ ਬੈਠੇ ਹੋਏ ਹਨ ਅਤੇ ਕਿਸੇ ਵੇਲੇ ਵੀ ਬਾਰਸ਼ ਨਾਲ ਇਹ ਫਸਲ ਖਰਾਬ ਹੋਣ ਦਾ ਖਾਲਸਾ ਬਣਿਆ ਹੋਇਆ ਹੈ ਪਰ ਸਰਕਾਰ ਦੇ ਕੰਨ ਤੇ ਕੋਈ ਜੂਨ ਨਹੀਂ ਸਰਕ ਰਹੀ ਜਿਸ ਕਰ ਕੇ ਮਜਬੂਰ ਹੋ ਕੇ ਅੱਜ ਉਹਨਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨੀ ਪਈ ਹੈ। ਉਹਨਾਂ ਕਿਹਾ ਕਿ ਜੇ ਜਲਦ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਨਾ ਕੀਤੀ ਤਾਂ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

LEAVE A REPLY

Please enter your comment!
Please enter your name here