ਪੰਜਾਬ ਅਬੋਹਰ ’ਚ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ/ ਪ੍ਰੇਮ ਸਬੰਧਾਂ ਦੀ ਰੰਜ਼ਿਸ਼ ਤਹਿਤ ਹੋਇਆ ਹਮਲਾ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - April 15, 2026 0 1 Facebook Twitter Pinterest WhatsApp ਅਬੋਹਰ ਦੇ ਹਨੂੰਮਾਨਗੜ੍ਹ ਰੋਡ ‘ਤੇ ਸਥਿਤ ਇੱਕ ਕੈਫੇ ਵਿਚੋਂ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਨੌਜਵਾਨ ਨੂੰ ਕਥਿਤ ਤੌਰ ‘ਤੇ ਅਗਵਾ ਕਰ ਕੇ ਇੰਦਰਾ ਨਗਰੀ ਲਿਜਾਇਆ ਗਿਆ ਜਿੱਥੇ ਉਸ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਪੀੜਤ ਦੀ ਪਛਾਣ ਸਾਜਨ ਪੁੱਤਰ ਬਲਵਿੰਦਰ ਸਿੰਘ ਵਾਸੀ ਕੰਧਵਾਲਾ ਅਮਰਕੋਟ ਵਜੋਂ ਹੋਈ ਹੈ। ਜ਼ਖਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਜ਼ਖਮੀ ਵਿਅਕਤੀ, ਸਾਜਨ ਪੁੱਤਰ ਬਲਵਿੰਦਰ ਸਿੰਘ ਵਾਸੀ ਕੰਧਵਾਲਾ ਅਮਰਕੋਟ ਨੇ ਹਸਪਤਾਲ ਵਿੱਚ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਸੋਮਵਾਰ ਸਵੇਰੇ ਹਨੂੰਮਾਨਗੜ੍ਹ ਰੋਡ ‘ਤੇ ਇੱਕ ਕੈਫੇ ਵਿੱਚ ਨੌਕਰੀ ਲਈ ਆਇਆ ਸੀ। ਤਿੰਨ ਨੌਜਵਾਨ ਆਏ ਅਤੇ ਉਸਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਇੰਦਰਾ ਨਗਰੀ ਲੈ ਗਏ ਜਿੱਥੇ ਉਸ ‘ਤੇ ਬੁਰੀ ਤਰ੍ਹਾਂ ਹਮਲਾ ਕੀਤਾ। ਹਮਲੇ ਦੌਰਾਨ ਰੌਲਾ ਸੁਣ ਕੇ, ਆਂਢ-ਗੁਆਂਢ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਗਏ। ਸਾਜਨ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਇੰਦਰਾ ਨਗਰੀ ਦੀ ਇੱਕ ਔਰਤ ਨਾਲ ਗੱਲਬਾਤ ਸੀ। ਇਸੇ ਇਸੇ ਰੰਜ਼ਿਸ਼ ਦੇ ਚਲਦਿਆਂ ਉਸ ਤੇ ਹਮਲਾ ਹੋਇਆ ਹੈ। ਸਟੇਸ਼ਨ ਹਾਊਸ ਅਫਸਰ ਦਵਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪ੍ਰੇਮ ਸਬੰਧਾਂ ਦਾ ਖੁਲਾਸਾ ਹੋਇਆ ਹੈ। ਜ਼ਖਮੀ ਨੌਜਵਾਨ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।