ਪੰਜਾਬ ਮੋਗਾ ਪੁਲਿਸ ਵੱਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼/ ਕਿਰਾਏ ਦੀ ਕੋਠੀ ਵਿਚ ਚੱਲ ਰਿਹਾ ਸੀ ਇਹ ਅੱਡਾ/ 14 ਲੜਕੀਆਂ ਤੇ 7 ਲੜਕਿਆਂ ਨੂੰ ਕੀਤਾ ਕਾਬੂ By admin - April 15, 2026 0 1 Facebook Twitter Pinterest WhatsApp ਮੋਗਾ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ 17 ਲੜਕੀਆਂ ਤੇ 7 ਲੜਕਿਆਂ ਸਮੇਤ ਕੁੱਲ 21 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੋਗਾ-ਅੰਮ੍ਰਿਤਸਰ ਰੋਡ ’ਤੇ ਰੇਡ ਮਾਰ ਕੇ ਇੱਥੇ ਇਕ ਕਿਰਾਏ ਦੀ ਕੋਠੀ ਵਿਚ ਛਾਪੇਮਾਰੀ ਕੀਤੀ। ਪੁਲਿਸ ਨੇ ਇਕ ਨਾਬਾਲਿਗ ਲੜਕੀ ਵੀ ਬਰਾਮਦ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਤਿੰਨ ਮਹੀਨਿਆਂ ਵਿਚ ਕੋਠੀ ਵਿਚ ਹੋਟਲ ਦੀ ਆੜ ਹੇਠਾਂ ਇਹ ਧੰਦਾ ਚੱਲ ਰਿਹਾ ਸੀ। ਡੀਐਸਪੀ ਨੇ ਕਿਹਾ ਕਿ ਧਰਮਕੋਟ ਸਬ ਡਵੀਜ਼ਨ ਦੇ ਏਰੀਏ ਅੰਦਰ ਇਸ ਤਰ੍ਹਾਂ ਦੇ ਗੈਰਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਣਾ ਦੇ ਐਸਐਚਓ ਗੁਰਸੇਵਕ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਮੋਗਾ-ਅੰਮ੍ਰਿਤਸਰ ਰੋਡ ‘ਤੇ ਸਥਿਤ ਇੱਕ ਕੋਠੀ ਵਿੱਚ “ਡੇਮੀਜ਼ੋਨ” ਨਾਂ ਹੇਠ ਹੋਟਲ ਚਲਾਇਆ ਜਾ ਰਿਹਾ ਹੈ, ਜਿਸ ਦੀ ਆੜ ‘ਚ ਗੈਰਕਾਨੂੰਨੀ ਗਤੀਵਿਧੀਆਂ ਹੋ ਰਹੀਆਂ ਹਨ। ਸੂਚਨਾ ਦੇ ਆਧਾਰ ‘ਤੇ ਥਾਣਾ ਮਹਿਣਾ ਪੁਲਿਸ ਅਤੇ ਪੀਸੀਆਰ ਟੀਮ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਛਾਪਾ ਮਾਰਿਆ ਗਿਆ। ਮੌਕੇ ਤੋਂ 14 ਲੜਕੀਆਂ ਅਤੇ 7 ਲੜਕੇ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲਿਆ ਗਿਆ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਕੋਠੀ ਦਾ ਮਾਲਕ ਕੌਂਸਲਰ ਜਗਜੀਤ ਸਿੰਘ ਉਰਫ਼ ਜੀਤਾ ਹੈ। ਕੋਠੀ ਵਿੱਚ ਚੱਲ ਰਹੇ ਹੋਟਲ ਦੀ ਦੇਖਭਾਲ ਲਖਵਿੰਦਰ ਸਿੰਘ ਅਤੇ ਰਾਮੂਵਾਲਾ ਕਲਾਂ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਇਹ ਗੈਰਕਾਨੂੰਨੀ ਧੰਦਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਸੀ। ਪੁਲਿਸ ਵੱਲੋਂ ਸੱਤ ਵਿਅਕਤੀਆਂ ਖ਼ਿਲਾਫ਼ ਇਮੋਰਲ ਟਰੈਫਿਕ ਐਕਟ ਦੀਆਂ ਧਾਰਾਵਾਂ 4, 5, 6, 16 ਅਤੇ 17 ਦੇ ਨਾਲ ਨਾਲ ਪੋਸਕੋ ਐਕਟ ਅਤੇ ਬੀਐਨਐਸ ਧਾਰਾ 143 ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਬਾਲਿਗ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਬਿਆਨ ਦਰਜ ਕਰਵਾਏ ਜਾਣਗੇ। ਬਾਕੀ ਲੜਕੀਆਂ ਨੂੰ ਨਾਰੀ ਨਿਕੇਤਨ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਪੁਲਿਸ ਦੇ ਦੱਸਣ ਮੁਤਾਬਕ ਕਾਬੂ ਕੀਤੀਆਂ ਲੜਕੀਆਂ ਵਿੱਚ ਕੁਝ ਸਥਾਨਕ ਹਨ, ਜਦਕਿ ਕੁਝ ਜਲੰਧਰ ਅਤੇ ਲੁਧਿਆਣਾ ਤੋਂ ਸੰਬੰਧਿਤ ਹਨ।