ਫਾਜਿਲਕਾ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ/ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ/ ਪੁਲਿਸ ਨੇ ਖੁਦਕੁਸ਼ੀ ਨੋਟ ਦੇ ਆਧਾਰ ਤੇ ਜਾਂਚ ਆਰੰਭੀ

0
1

ਫਾਜ਼ਿਲਕਾ ਦੇ ਰੇਗਰ ਚੌਕ ਨੇੜੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੰਕਜ ਨਾਮ ਦੇ ਨੌਜਵਾਨ ਨੂੰ ਅਚਾਨਕ ਹਾਲਤ ਵਿਗੜਣ ਬਾਦ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਏ। ਇਸੇ ਦੌਰਾਨ ਮ੍ਰਿਤਕ ਦੇ ਕਮਰੇ ਵਿਚੋਂ ਇਕ ਨੌਟ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ  ਕੁੱਝ ਲੋਕਾਂ ਵੱਲੋਂ ਪ੍ਰੇਸ਼ਾਨ ਕਰਨ ਦੀ ਗੱਲ ਕਹੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਦਾ ਦਾਅਵਾ ਹੈ ਕਿ ਪੰਕਜ ਦੀ ਮੌਤ ਆਈਪੀਐਲ ਕ੍ਰਿਕਟ ਸੱਟੇਬਾਜ਼ੀ ਕਾਰਨ ਹੋਈ ਸੀ, ਜਿਸ ਵਿੱਚ ਲੋਕ ਉਸਨੂੰ ਵਿੱਤੀ ਲੈਣ-ਦੇਣ ਨੂੰ ਲੈ ਕੇ ਪਰੇਸ਼ਾਨ ਕਰ ਰਹੇ ਸਨ। ਇਸ ਪਰੇਸ਼ਾਨੀ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here