ਫਤਹਿਗੜ੍ਹ ’ਚ 100 ਏਕੜ ਕਣਕ ਸੜ ਕੇ ਸੁਆਹ/ ਮਾਨੂਪੁਰ ਖੇਤਰ ਤੇ ਤਿੰਨ ਪਿੰਡਾਂ ਚ ਅਚਾਨਕ ਲੱਗੀ ਅੱਗ/ ਕਿਸਾਨ ਜਥੇਬੰਦੀਆਂ ਵੱਲੋਂ ਪੀੜਤਾਂ ਦੀ ਮਾਲੀ ਸਹਾਇਤਾ

0
2

ਫਤਹਿਗੜ੍ਹ ਸਾਹਿਬ ਦੇ ਪਿੰਡ ਮਾਨੂਪੁਰ ਅਤੇ ਨਾਲ ਲੱਗਦੇ ਤਿੰਨ ਪਿੰਡਾਂ ਵਿੱਚ ਅੱਗ ਨਾਲ ਕਿਸਾਨਾਂ ਦੀ 100 ਏਕੜ ਦੇ ਕਰੀਬ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਸਾਥੀਆਂ ਸਮੇਤ ਪਿੰਡ ਮਾਨੂਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਦੀ ਮਾਲੀ ਸਹਾਇਤਾ ਕੀਤੀ। ਕਿਸਾਨ ਆਗੂਆਂ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁਸ਼ਕਲ ਘੜੀ ਵਿੱਚ ਹਰ ਪੱਖੋਂ ਨਾਲ ਖੜ੍ਹਣ ਦਾ ਐਲਾਨ ਕੀਤਾ। ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਵੀ ਪੀੜਤ ਕਿਸਾਨਾਂ ਦੇ ਨੁਕਸਾਨ ਦੀ ਤੁਰੰਤ ਭਰਪਾਈ ਦੀ ਮੰਗ ਕੀਤੀ।
ਉਨ੍ਹਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਪੀੜਤ ਕਿਸਾਨ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਇਨ੍ਹਾਂ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ।
ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਨੇ ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਦੇ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।  ਉਹਨਾਂ ਨੇ ਦੱਸਿਆ ਕਿ ਪਿੰਡ ਮਾਨੂਪੁਰ ਤੋਂ ਸ਼ੁਰੂ ਹੋਈ ਸੀ, ਜਿਸ ਨੇ ਦੇਖਦੇ ਹੀ ਦੇਖਦੇ ਗੁਆਂਢੀ ਪਿੰਡਾਂ ਦੀਆਂ ਫ਼ਸਲਾਂ ਨੂੰ ਵੀ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ ਸੀ ਕਿ ਜਦੋਂ ਤੱਕ ਇਸ ‘ਤੇ ਕਾਬੂ ਪਾਇਆ ਜਾਂਦਾ, ਉਦੋਂ ਤੱਕ ਵੱਡੀ ਮਾਤਰਾ ਵਿੱਚ ਫ਼ਸਲ ਸੜ ਚੁੱਕੀ ਸੀ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here