ਪੰਜਾਬ ਫਰੀਦਕੋਟ ’ਚ ਸੋਸ਼ਲ ਮੀਡੀਆ ਬਲੌਂਗਰ ਨਾਲ ਕੁੱਟਮਾਰ/ ਜਾਨੋਂ ਮਾਰਨ ਦੀ ਨੀਅਤ ਨਾਲ ਕੀਤਾ ਹਮਲਾ/ ਜ਼ਖਮੀ ਹਾਲਤ ’ਚ ਹਸਪਤਾਲ ਦਾਖਲ By admin - April 16, 2026 0 1 Facebook Twitter Pinterest WhatsApp ਫਰੀਦਕੋਟ ਵਿਚ ਲੁੱਟ-ਖੋਹ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਤਾਜ਼ਾ ਘਟਨਾ ਵਿਚ ਗੁੰਡਾ ਅਨਸਰਾਂ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੇਰ ਰਾਤ 10 ਵਜੇ ਦੇ ਕਰੀਬ ਕੁੱਝ ਨੌਜਵਾਨਾਂ ਨੇ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਪ੍ਰਿੰਸ ਵਾਸੀ ਡੋਗਰ ਬਸਤੀ ਵਜੋਂ ਹੋਈ ਹੈ ਜੋ ਇੰਸਟਾਗਰਾਮ ਉਪਰ ਵੀਡੀਓ ਬਣਾ ਕੇ ਪਾਉਂਦਾ ਹੈ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਪ੍ਰਿੰਸ ਨੇ ਦੱਸਿਆ ਕਿ ਹਮੇਸ਼ਾ ਆਪਣੇ ਕੰਮਕਾਰ ਲਈ ਸ਼ਾਮ ਦੇ ਸਮੇਂ ਉਹ ਵੀਡੀਓ ਬਣਾਉਣ ਗਿਆ ਸੀ। ਪਰ ਕੁਝ ਲੋਕਾਂ ਵੱਲੋਂ ਉਸ ਤੇ ਹਮਲਾ ਕੀਤਾ ਗਿਆ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ, ਜਿਸ ਨਾਲ ਉਸ ਦੇ ਕਾਫੀ ਸੱਟਾਂ ਲੱਗ ਗਈਆਂ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਮੰਗੀ ਹੈ। ਫਰੀਦਕੋਟ ਪੁਲਿਸ ਨੇ ਪੀੜਤ ਦੇ ਬਿਆਨਾਂ ਉਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।