ਪੰਜਾਬ ਗੁਰਦਾਸਪੁਰ ’ਚ 5 ਕਿੱਲੇ ਕਣਕ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - April 16, 2026 0 1 Facebook Twitter Pinterest WhatsApp ਗੁਰਦਾਸਪੁਰ ਦੀ ਰਾਮਸ਼ਰਨਮ ਕਲੋਨੀ ਨੇੜੇ ਖੇਤਾਂ ਵਿਚ ਲੱਗੀ ਅੱਗ ਨਾਲ 5 ਏਕੜ ਕਣਕ ਸੜ ਕੇ ਸੁਆਹ ਹੋਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਕਾਫੀ ਨੁਕਸਾਨ ਹੋ ਚੁੱਕਾ ਸੀ ਅਤੇ 5 ਕਿੱਲੇ ਦੇ ਕਰੀਬ ਸੜ ਕੇ ਸੁਆਹ ਹੋ ਗਈ। ਲੋਕਾਂ ਦੇ ਦੱਸਣ ਮੁਤਾਬਕ ਇਹ ਰਿਹਾਇਸ਼ੀ ਇਲਾਕਾ ਸੀ ਅਤੇ ਜੇਕਰ ਅੱਗ ਤੇ ਛੇਤੀ ਕਾਬੂ ਨਾ ਪਾਇਆ ਜਾਂਦਾ ਤਾਂ ਹੋਰ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਦੀ ਵਜ੍ਹਾ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਕਿਸਾਨਾਂ ਨੇ ਫਾਇਰ ਬ੍ਰਿਗੇਡ ਦਾ ਧੰਨਵਾਦ ਕਰਦਿਆਂ ਕਿ ਹਾ ਕਿ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ ਹੈ। ਉਹਨਾਂ ਕਿਹਾ ਕਿ ਇਹ ਰਿਹਾਇਸ਼ੀ ਇਲਾਕਾ ਸੀ ਅਤੇ ਜੇਕਰ ਸਮਾਂ ਰਹਿੰਦੇ ਅੱਗ ਤੇ ਕਾਬੂ ਨਾ ਪਾਇਆ ਜਾਂਦਾ ਤਾਂ ਹੋਰ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ।