ਪੰਜਾਬ ਸੁਨਾਮ ’ਚ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਸ਼ੁਰੂ/ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ/ ਸਕੀਮ ਨੂੰ ਲੈ ਕੇ ਔਰਤਾਂ ’ਚ ਭਾਰੀ ਉਤਸ਼ਾਹ By admin - April 16, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਆਪਣੇ ਹਲਕਾ ਸੁਨਾਮ ਵਿਖੇ ਔਰਤਾਂ ਲਈ ਸ਼ੁਰੂ ਕੀਤੀ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਔਰਤਾਂ ਲਈ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਵਾਂ-ਭੈਣਾਂ ਨੂੰ ਆਤਮਨਿਰਭਰ ਬਣਾਉਣ ਲਈ ਨਵੀਂ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਦਾ ਆਗਾਜ਼ ਕੀਤਾ ਹੈ, ਜਿਸ ਦੇ ਤਹਿਤ ਹੁਣ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਰਕਮ ਜਮ੍ਹਾ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਇਹ ਸਕੀਮ ਆਮ ਆਦਮੀ ਪਾਰਟੀ ਦੇ ਚੋਣ-ਵਾਅਦਿਆਂ ਵਿੱਚੋਂ ਇੱਕ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਸਕੀਮ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਸੁਨਾਮ ਤੋਂ ਕੀਤੀ ਗਈ ਹੈ, ਜਿੱਥੇ ਵੱਡੀ ਗਿਣਤੀ ਵਿੱਚ ਔਰਤਾਂ ਰਜਿਸਟਰ ਕਰਵਾ ਰਹੀਆਂ ਹਨ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਹ ਪ੍ਰਕਿਰਿਆ ਪੂਰੇ ਪੰਜਾਬ ਵਿੱਚ ਜਲਦ ਹੀ ਫੈਲਾਈ ਜਾਵੇਗੀ। ਸਥਾਨਕ ਲੋਕਾਂ ਵਿੱਚ ਇਸ ਸਕੀਮ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਔਰਤਾਂ ਇਸਨੂੰ ਆਪਣੀ ਆਰਥਿਕ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਵੇਖ ਰਹੀਆਂ ਹਨ।