ਪੰਜਾਬ ਅੰਮ੍ਰਿਤਸਰ ਦੇ ਪਿੰਡ ਭੁੱਲਰ ’ਚ ਨੌਜਵਾਨ ਦਾ ਕਤਲ/ ਸ਼ਰੇਆਮ ਗੋਲੀਆਂ ਚਲਾ ਕੇ ਉਤਾਰਿਆ ਮੌਤ ਦੇ ਘਾਟ/ ਦੋ ਸਾਲ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਅੰਜ਼ਾਮ ਦਿੱਤੀ ਵਾਰਦਾਤ By admin - April 16, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਰੇਆਮ ਗੋਲੀਆਂ ਮਾਰ ਕੇ ਕਾਰ ਵਿਚ ਬੈਠੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ ਕਿ ਮੋਟਰ ਸਾਇਕਲਾਂ ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਮਲੇ ਦੀ ਵਜ੍ਹਾਂ 2024 ਵਿਚ ਹੋਏ ਝਗੜੇ ਦੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ‘ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕੀ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ ਜਿਸ ਤੋਂ ਬਾਅਦ ਇਹਨਾਂ ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਹੁਣ ਮਨਜੀਤ ਸਿੰਘ ਭੁੱਲਰ ਪਿੰਡ ਚ ਗੱਡੀ ਚ ਬੈਠਾ ਜਿੱਥੇ ਇਹ ਲੋਕ ਆਏ ਜਿਨ੍ਹਾਂ ਸ਼ਰੇਆਮ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਡੀ. ਐਸ. ਪੀ ਧਰਮਿੰਦਰ ਕਲਿਆਨ ਨੇ ਕਿਹਾ ਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਪੁਲਿਸ ਨੇ ਖੋਲ ਵੀ ਬਰਾਮਦ ਕੀਤੇ ਹਨ।