ਲੰਬੀ ਹਲਕੇ ’ਚ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆਕਲਪ/ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਨਵੇਂ ਕਮਰਿਆਂ ਦਾ ਉਦਘਾਟਨ

0
1

ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲੀ ਇਮਾਰਤਾਂ ਦੀ ਕਾਇਅਕਲਪ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਸਕੂਲਾਂ ਦੇ ਨਵੇਂ ਕਮਰਿਆਂ ਤੇ ਚਾਰ-ਦਿਵਾਰੀਆਂ ਦਾ ਉਦਘਾਟਨ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ਵਿਚ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਵਿਚ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਕਣਕ ਦੀ ਖਰੀਦ ’ਚ ਖੜੋਤ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਤੋਂ ਛੋਟ ਮਿਲਣ ਬਾਅਦ ਜੰਗੀ ਪੱਧਰ ਤੇ ਖਰੀਦ ਤੇ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here