ਪੰਜਾਬ ਕਣਕ ਖਰੀਦ ਬਾਰੇ ਬੋਲੇ ਕਿਸਾਨ ਆਗੂ ਡੱਲੇਵਾਲ/ 17 ਦਿਨ ਦੇਰੀ ਨਾਲ ਛੋਟ ਦੇਣ ’ਤੇ ਚੁੱਕੇ ਸਵਾਲ/ ਕਿਸਾਨਾਂ ਨੂੰ ਵੱਡੇ ਨੁਕਸਾਨ ਦੇ ਲਾਏ ਇਲਜ਼ਾਮ By admin - April 18, 2026 0 1 Facebook Twitter Pinterest WhatsApp ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਵਿਚ ਦਿੱਤੀ ਰਾਹਤ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਨੂੰ ਘੇਰਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਮੰਡੀਆਂ ਵਿਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਸੀ ਪਰ ਕੇਂਦਰ ਸਰਕਾਰ ਦੀ ਢਿੱਲਮੱਠ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਕੁਝ ਕਿਸਾਨਾਂ ਨੇ ਘੱਟ ਰੇਟ ਉਤੇ ਵੀ ਪ੍ਰਾਈਵੇਟ ਖਰੀਦਦਾਰਾਂ ਨੂੰ ਕਣਕ ਵੇਚੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 17 ਦਿਨਾਂ ਤਕ ਛੋਟ ਵਿਚ ਦੇਰੀ ਕੀਤੀ ਜੋ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਸਰਕਾਰਾਂ ਦੀ ਮਿਲੀਭੁਗਤ ਨਾਲ ਹੋਇਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੁੱਝ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਸਦਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਢਿੱਲਮੱਠ ਦੇ ਚਲਦਿਆਂ ਵੱਡੀ ਗਿਣਤੀ ਕਿਸਾਨਾਂ ਨੇ ਵਪਾਰੀਆਂ ਨੂੰ ਸਸਤੇ ਭਾਅ ਕਣਕ ਵੇਚ ਦਿੱਤੀ ਹੈ, ਜਿਸ ਦੀ ਭਰਪਾਈ ਸਰਕਾਰਾਂ ਨੂੰ ਕਰਨੀ ਚਾਹੀਦੀ ਹੈ। ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਮਾਰਚ ਮਹੀਨੇ ਤੋਂ ਹੀ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੋ ਰਹੀ ਸੀ। ਇਸ ਦੇ ਬਾਵਜੂਦ ਨਾ ਤਾਂ ਸਮੇਂ ਸਿਰ ਰਾਹਤ ਦਿੱਤੀ ਗਈ ਅਤੇ ਨਾ ਹੀ ਮੰਡੀਆਂ ਵਿੱਚ ਖਰੀਦ ਸੁਚਾਰੂ ਤਰੀਕੇ ਨਾਲ ਹੋ ਸਕੀ। ਨਤੀਜੇ ਵਜੋਂ ਕਈ ਦਿਨਾਂ ਤੱਕ ਮੰਡੀਆਂ ਵਿੱਚ ਕਿਸਾਨਾਂ ਨੂੰ ਉਡੀਕ ਕਰਨੀ ਪਈ, ਜਦਕਿ ਪ੍ਰਾਈਵੇਟ ਵਪਾਰੀਆਂ ਨੇ ਘੱਟ ਰੇਟ ‘ਤੇ ਕਣਕ ਖਰੀਦ ਲਈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਰਿਲੈਕਸੇਸ਼ਨ ਮਿਲ ਜਾਂਦੀ, ਤਾਂ ਇਹ ਨੁਕਸਾਨ ਟਲ ਸਕਦਾ ਸੀ। ਹੁਣ ਜਦੋਂ ਕਿਸਾਨਾਂ ਵੱਲੋਂ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ, ਤਾਂ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਖਰੀਦ ਪ੍ਰਕਿਰਿਆ ਤੇਜ਼ ਕੀਤੀ ਗਈ। ਕੁੱਲ ਮਿਲਾ ਕੇ ਕਣਕ ਖਰੀਦ ਵਿੱਚ ਹੋਈ ਦੇਰੀ ਅਤੇ ਦੇਰੀ ਨਾਲ ਮਿਲੀ ਰਾਹਤ ਨੇ ਸਰਕਾਰਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਦਕਿ ਕਿਸਾਨਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।