ਪੰਜਾਬ ਫਤਹਿਗੜ੍ਹ ਸਾਹਿਬ ਦੇ ਮੋਰਿੰਡਾ ਚੂੰਨੀ ਰੋਡ ’ਤੇ ਹਾਦਸਾ/ ਕਣਕ ਦੀ ਭਰੀ ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ/ ਟਰੈਕਟਰ ਚਕਨਾਚੂਰ, ਕਿਸਾਨ ਵੀ ਜ਼ਖਮੀ By admin - April 19, 2026 0 2 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਦੇ ਚੁੰਨੀ-ਮੋਰਿੰਡਾ ਰੋਡ ਉਤੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਕਣਕ ਦੇ ਭਰੇ ਟਰੈਕਟਰ-ਟਰਾਲੀ ਨੂੰ ਇਕ ਟਿੱਪਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਟਰੈਕਟਰ ਬੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿਚ ਕਿਸਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਸਾਦਕਪੁਰ ਦਾ ਕਿਸਾਨ ਟਰੈਕਟਰ ਟਰਾਲੀ ਉਤੇ ਕਣਕ ਲੱਦ ਕੇ ਮੋਰਿੰਡਾ ਮੰਡੀ ਵੱਲ ਜਾ ਰਿਹਾ ਸੀ ਕਿ ਪਿੱਛੋਂ ਆਉਂਦੇ ਤੇਜ਼ ਰਫਤਾਰ ਟਿੱਪਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਪਿੰਡ ਵਾਸੀਆਂ ਤੇ ਰਾਹਗੀਰਾਂ ਨੇ ਟਰੈਕਟਰ ਚਾਲਕ ਨੂੰ ਜ਼ਖਮੀ ਹਾਲਤ ਵਿਚ ਮੋਰਿੰਡਾ ਦੇ ਸਿਵਲ ਹਸਪਤਾਲ ਅੰਦਰ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਇਸੇ ਰੋਡ ਉਤੇ ਕੁੱਝ ਦਿਨ ਪਹਿਲਾਂ ਸ੍ਰੀ ਆਨੰਦਪੁਰ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਕਾਰਨ ਕਈ ਸ਼ਰਧਾਲੂਆਂ ਦੀਆਂ ਮੌਤਾਂ ਹੋ ਗਈਆਂ ਸਨ। ਮੌਕੇ ਤੇ ਮੌਜੂਦ ਲੋਕਾਂ ਨੇ ਹਾਦਸੇ ਲਈ ਟਿੱਪਰ ਚਾਲਕ ਨੂੰ ਜ਼ਿੰਮੇਵਾਰ ਦੱਸਿਆ ਹੈ।