ਪੰਜਾਬ ਅੰਮ੍ਰਿਤਸਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਰਾਜ਼ੀਨਾਮਾ ਕਰਵਾਉਣ ਆਏ ਨੂੰ ਮਾਰੀਆਂ ਗੋਲੀਆਂ/ ਚਾਰ ਸਾਥੀ ਵੀ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - April 19, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਡਰਮਾ ਵਾਲੇ ਬਾਜਾਰ ਇਲਾਕੇ ਵਿਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਸਾਬੂ ਨਾਮ ਦੇ ਨੌਜਵਾਨ ਆਪਣੇ ਸਾਥੀਆਂ ਸਮੇਤ ਇੱਥੇ ਕਿਸੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਆਇਆ ਸੀ ਕਿ ਕੁੱਝ ਲੋਕਾਂ ਨੇ ਉਨ੍ਹਾਂ ਉਤੇ ਗੋਲੀਆਂ ਚਲਾ ਦਿੱਤੀਆ। ਇਸ ਹਮਲੇ ਵਿਚ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨੇ ਕਾਰਵਾਈ ਹੋਣ ਤਕ ਮ੍ਰਿਤਕ ਦਾ ਸਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬਧੀ ਗਲਬਾਤ ਕਰਦਿਆ ਮ੍ਰਿਤਕ ਦੇ ਪਰਿਵਾਰਕ ਮੈਬਰ ਭਰਾ ਲਖਬੀਰ ਅਤੇ ਇਲਾਕਾ ਨਿਵਾਸੀਆ ਨੇ ਦੱਸਿਆ ਕਿ ਉਹਨਾਂ ਦੇ ਭਰਾ ਸਾਬੂ ਨੂੰ ਕੁਝ ਸਾਥੀ ਘਰੋ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਲੈ ਕੇ ਗਏ ਸਨ ਪਰ ਅਗੇ ਕੁਝ ਨੌਜਵਾਨਾਂ ਵਲੋ ਤਾਬੜਤੋੜ ਗੋਲੀਆ ਚਲਾ ਸਾਬੂ ਦਾ ਕਤਲ ਕਰ ਦਿਤਾ ਅਤੇ ਉਸਦੇ ਚਾਰ ਸਾਥੀ ਬੁਰੀ ਤਰਾਂ ਨਾਲ ਜਖ਼ਮੀ ਹੋਏ ਹਨ ਜਿਹਨਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਪੁਲਿਸ ਅਤੇ ਪ੍ਰਸ਼ਾਸ਼ਨ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਸਾਡਾ ਭਰਾ ਬੇਕਸੂਰ ਸੀ ਅਤੇ ਘਰ ਵਿਚ ਇਕਲਾ ਕਮਾਉਣ ਵਾਲਾ ਸੀ ਜਦੋਂ ਤਕ ਉਸਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤਕ ਅਸੀ ਸੰਸਕਾਰ ਨਹੀ ਕਰਾਂਗੇ ਅਤੇ ਸੜਕਾ ਤੇ ਉਤਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬਧੀ ਫਿਲਹਾਲ ਥਾਣਾ ਬੀ ਡਵੀਜ਼ਨ ਦੇ ਐਸਐਚਓ ਦਾ ਕਹਿਣਾ ਹੈ ਕਿ ਮੌਕੇ ਤੇ ਪਹੁੰਚ ਜਾਂਚ ਕਰ ਰਹੇ ਹਾਂ ਜਲਦ ਜਾਂਚ ਪੂਰੀ ਹੌਣ ਦੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।