ਪੰਜਾਬ ਬੇਅਦਬੀ ਕਾਨੂੰਨ ਨੂੰ ਲੈ ਕੇ ਪ੍ਰਨੀਤ ਕੌਰ ਦਾ ਬਿਆਨ/ ਰਾਜਪਾਲ ਵੱਲੋਂ ਮਨਜੂਰੀ ਦੇਣ ਦਾ ਕੀਤਾ ਸਵਾਗਤ/ ਬੇਅਦਬੀਆਂ ਰੁਕਣ ਦੀ ਪ੍ਰਗਟਾਈ ਉਮੀਦ By admin - April 19, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁਧ ਪਾਸ ਕੀਤੇ ਬਿੱਲ ਨੂੰ ਰਾਜਪਾਲ ਦੀ ਮਨਜੂਰੀ ਮਿਲਣ ਤੋਂ ਬਾਅਦ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੌਰਾਨ ਭਾਜਪਾ ਆਗੂ ਪ੍ਰਨੀਤ ਕੌਰ ਨੇ ਵੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਬਹੁਤ ਜ਼ਰੂਰੀ ਕਦਮ ਦੱਸਿਆ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਕਾਨੂੰਨ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਦੇ ਲਾਗੂ ਹੋਣ ਨਾਲ ਸ਼ਰਾਰਤੀਆਂ ਵਿਚ ਕਾਨੂੰਨ ਦਾ ਡਰ ਪੈਦਾ ਹੋਵੇਗਾ, ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਸਖ਼ਤੀ ਸਮੇਂ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਮਾਜ ਵਿੱਚ ਧਾਰਮਿਕ ਸਦਭਾਵਨਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਰੇ ਧਰਮਾਂ ‘ਤੇ ਇਕਸਾਰ ਲਾਗੂ ਹੋਣਾ ਚਾਹੀਦਾ ਹੈ ਤਾਂ ਜੋ ਸਾਰੇ ਧਰਮਾਂ ਦੀਆਂ ਭਾਵਨਾਵਾਂ ਦੀ ਰੱਖਿਆ ਕੀਤੀ ਜਾ ਸਕੇ। ਨ੍ਹਾਂ ਅੱਗੇ ਕਿਹਾ ਕਿ ਇਸ ਮੁੱਦੇ ‘ਤੇ ਕਾਫ਼ੀ ਦੇਰੀ ਹੋਈ ਸੀ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਫੈਲੀ ਸੀ। ਇਹ ਮਾਮਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ। ਇਹ ਮੁੱਦਾ ਕਾਂਗਰਸ ਦੇ ਸ਼ਾਸਨਕਾਲ ਤੋਂ ਉਠਾਇਆ ਜਾ ਰਿਹਾ ਸੀ, ਪਰ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਹੋਈ ਸੀ। ਲੋਕਾਂ ਦੀਆਂ ਉਮੀਦਾਂ ਘੱਟਣ ਲੱਗ ਪਈਆਂ ਸਨ, ਪਰ ਹੁਣ ਕਾਨੂੰਨ ਲਾਗੂ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਵਿਸ਼ਵਾਸ ਮੁੜ ਜਗਿਆ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਰਾਜ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਅਤੇ ਜਨਤਾ ਦੋਵੇਂ ਉਮੀਦ ਕਰਦੇ ਹਨ ਕਿ ਇਹ ਧਾਰਮਿਕ ਭਾਵਨਾਵਾਂ ਦੀ ਰੱਖਿਆ ਨੂੰ ਯਕੀਨੀ ਬਣਾਏਗਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕੇਗਾ।