ਸੰਗਰੂਰ ਪੁਲਿਸ ਵੱਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼/ ਸਪਾ ਸੈਂਟਰ ਦੀ ਆੜ ਹੇਠ ਹੋ ਰਿਹਾ ਸੀ ਦੇਹ ਵਪਾਰ/ 5 ਲੜਕੀਆਂ ਬਰਾਮਦ, ਮਾਲਕ, ਮੈਨੇਜਰ ਤੇ ਗ੍ਰਾਹਕ ਕਾਬੂ

0
1

ਸੰਗਰੂਰ ਪੁਲਿਸ ਨੇ ਸ਼ਹਿਰ ਅੰਦਰ ਸਪਾ ਸੈਂਟਰ ਦੀ ਆੜ ਹੇਠ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸੈਂਟਰ ਦੇ ਮਾਲਕ ਤੇ ਮੈਨੇਜਰ ਤੋਂ ਇਲਾਵਾ ਇਕ ਗ੍ਰਾਹਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸੈਂਟਰ ਵਿਚੋਂ 5 ਲੜਕੀਆਂ ਵੀ ਬਰਾਮਦ ਕੀਤੀਆਂ ਨੇ, ਜਿਨ੍ਹਾਂ ਤੋਂ ਧੱਕੇ ਨਾਲ ਦੇਹ ਵਪਾਰ ਦਾ ਕਾਰੋਬਾਰ ਕਰਵਾਇਆ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਗੁਲਾਬ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਤੋਂ ਬਾਦ ਇਹ ਕਾਰਵਾਈ ਕੀਤੀ ਹੈ। ਪੁਲਿਸ ਨੇ ਸੈਂਟਰ ਦੇ ਮਾਲਕ ਜੋਇਆ ਖਾਨ ਅਤੇ ਮੈਨੇਜਰ ਅਮਨ ਆਸਾਰੀ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਕ ਰਿੰਕੂ ਨਾਮ ਦੇ ਗ੍ਰਾਹਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਨੇ ਸੈਂਟਰ ਨੂੰ ਸੀਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਗੁਲਾਬ ਸਿੰਘ ਨੇ ਦੱਸਿਆ ਕਿ ਇਸ ਸਪਾ ਸੈਂਟਰ ਅੰਦਰ ਕੁੜੀਆਂ ਨੂੰ ਜਬਰਨ ਦੇਹ ਵਪਾਰ ਦੇ ਧੰਦੇ ਵਿੱਚ ਪਾਇਆ ਗਿਆ ਸੀ। ਪੁਲਿਸ ਨੇ ਸੈਂਟਰ ਦੇ ਮਾਲਕ ਜੋਇਆ ਖਾਨ ਅਤੇ ਮੈਨੇਜਰ ਅਮਨ ਆਸਾਰੀ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ ਕਲਾਇੰਟ ਜਿਸਦਾ ਨਾਮ ਰਿੰਕੂ ਹੈ, ਉਸ ਨੂੰ ਵੀ ਗ੍ਰਿਫਤਾਰ ਕਰ ਪੁਛਗਿੱਛ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਪੰਜ ਕੁੜੀਆਂ ਨੂੰ ਵੀ ਬਰਾਮਦ ਕੀਤਾ ਹੈ ਅਤੇ ਮਸਾਜ ਦੀ ਆੜ ਦੇ ਵਿੱਚ ਇਸ ਸੈਂਟਰ ਵਿੱਚ ਜਿਸਮ ਫਿਰੋਸ਼ੀ ਦਾ ਧੰਦਾ ਚਲਾਉਣ ਤੇ ਪੁਲਿਸ ਨੇ ਸਖਤ ਕਾਰਵਾਈ ਕਰਦੇ ਹੋਏ ਸਪਾਰ ਸੈਂਟਰ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਸ਼ਹਿਰ ਅੰਦਰ ਅਜਿਹੇ ਗਲਤ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਜਿਹੀਆਂ ਕਾਰਵਾਈਆਂ ਉਤੇ ਸਖਤ ਨਜਰ ਰੱਖ ਰਿਹਾ ਹੈ ਅਤੇ ਕਿਸੇ ਨੂੰ ਵੀ ਸਮਾਜ ਤੇ ਕਾਨੂੰਨ ਵਿਰੋਧੀ ਗਤੀਵਿਧੀਆਂ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here