ਪੰਜਾਬ ਜੰਡਿਆਲਾ ਗੁਰੂ ’ਚ ਘਰ ’ਤੇ ਚੱਲੀਆਂ ਗੋਲੀਆਂ/ ਮੋਟਰ ਸਾਇਕਲ ਸਵਾਰ ਗੋਲੀਆਂ ਚਲਾ ਕੇ ਫਰਾਰ/ ਚੋਣ ਲੜਣ ਤੋਂ ਰੋਕਣ ਲਈ ਦਬਾਅ ਬਣਾਉਣ ਦਾ ਸ਼ੱਕ By admin - April 20, 2026 0 1 Facebook Twitter Pinterest WhatsApp ਜੰਡਿਆਲਾ ਗੁਰੂ ਵਿਚ ਬੀਤੀ ਰਾਤ ਇਕ ਘਰ ਉਤੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਘਰ ਦੇ ਮਾਲਕ ਸੁਰਿੰਦਰ ਸਿੰਘ ਸੋਨੂ ਦੇ ਦੱਸਣ ਮੁਤਾਬਕ ਉਹ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਨਗਰ ਕੌਂਸਲ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ, ਜਿਸ ਤੋਂ ਰੋਕਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਹਿਲਾਂ ਉਨ੍ਹਾਂ ਦੀ ਗੱਡੀ ਉਤੇ ਹਮਲਾ ਕੀਤਾ ਸੀ ਅਤੇ ਹੁਣ ਘਰ ਉਤੇ 10 ਤੋਂ 12 ਰਾਊਂਡ ਫਾਇਰਿੰਗ ਹੋਈ ਹੈ। ਹਮਲੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ। ਫਿਲਹਾਲ ਬਦਮਾਸ਼ਾਂ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।