ਪੰਜਾਬ ਹੁਸ਼ਿਆਰਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਨਸ਼ੇ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼/ 9 ਕਿੱਲੋ 925 ਗਰਾਮ ਹੈਰੋਇਨ ਤੇ ਹਥਿਆਰ ਬਰਾਮਦ By admin - April 20, 2026 0 1 Facebook Twitter Pinterest WhatsApp ਹੁਸ਼ਿਆਰਪੁਰ ਪੁਲਿਸ ਨੇ ਇੱਕ ਅੰਤਰ-ਰਾਜੀ ਅਤੇ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 4 ਮੁਲਜਮਾਂ ਨੂੰ ਭਾਰੀ ਮਾਤਰਾ ਵਿਚ ਹਥਿਆਰ ਤੇ ਨਸ਼ਿਆਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਦੋਸ਼ਾਂ ਦੇ ਤਾਰ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੀਆਂ ਹਦਾਇਤਾਂ ਤੇ ਕਾਰਵਾਈਆਂ ਅੰਜ਼ਾਮ ਦੇ ਰਹੇ ਸਨ। ਪੁਲਿਸ ਨੇ ਮੁਲਜਮਾਂ ਕੋਲੋਂ 9 ਕਿੱਲੋ 925 ਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਕੀਤੇ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੜ੍ਹਸ਼ੰਕਰ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਇਸ ਮਾਡਿਊਲ ਨੂੰ ਦਬੋਚਿਆ ਹੈ। ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਉਨ੍ਹਾਂ ਦੇ ‘ਲੋਕਲ ਹੈਂਡਲਰ’ ਵਜੋਂ ਕੰਮ ਕਰ ਰਹੇ ਸਨ। ਇਹ ਗਿਰੋਹ ਨਾ ਸਿਰਫ਼ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰ ਰਿਹਾ ਸੀ, ਸਗੋਂ ਨਾਜਾਇਜ਼ ਹਥਿਆਰਾਂ ਦੀ ਖੇਪ ਵੀ ਇੱਧਰ-ਉੱਧਰ ਪਹੁੰਚਾਉਣ ਵਿੱਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਕਰੀਬਨ 9. ਕਿਲੋ 925 ਗ੍ਰਾਮ ਹੈਰੋਇਨ ਅਤੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। “ਪੰਜਾਬ ਪੁਲਿਸ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ‘ਜ਼ੀਰੋ ਟੌਲਰੈਂਸ’ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਐਸਐਸਪੀ ਸੰਦੀਪ ਮਲਿਕ ਨੇ ਕਿਹਾ ਕਿ ਅਸੀਂ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਨੂੰ ਖੰਗਾਲ ਰਹੇ ਹਾਂ ਤਾਂ ਜੋ ਪੂਰੇ ਅੰਤਰਰਾਸ਼ਟਰੀ ਸਿੰਡੀਕੇਟ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।”