ਅੰਮ੍ਰਿਤਸਰ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਨਾਲ ਕੁੱਟਮਾਰ/ ਕੈਦੀਆਂ ਨੇ ਵੀਡੀਓ ਵਾਇਰਲ ਕਰ ਕੇ ਮੰਗਿਆ ਇਨਸਾਫ/ ਜੇਲ੍ਹ ਪ੍ਰਸ਼ਾਸਨ ‘ਤੇ ਕੁੱਟਮਾਰ ਤੇ ਗਲਤ ਵਿਵਹਾਰ ਦੇ ਇਲਜ਼ਾਮ

0
1

ਅੰਮ੍ਰਿਤਸਰ ਕੇਂਦਰੀ ਜੇਲ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਜੇਲ ਅੰਦਰ ਬੰਦ ਦੋ ਹਵਾਲਾਤੀਆਂ ਨੇ ਵੀਡੀਓ ਵਾਇਰਲ ਕਰ ਕੇ ਇਨਸਾਫ ਮੰਗਿਆ ਹੈ। ਵਾਇਰਲ ਵੀਡੀਓ ਵਿੱਚ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਪ੍ਰਦੀਪ ਕਤਲ ਕੇਸ ਵਿੱਚ ਬੰਦ ਪਰਮਜੀਤ ਸਿੰਘ ਕਾਲਾ ਨੇ ਜੇਲ ਪ੍ਰਸ਼ਾਸਨ ‘ਤੇ ਭਾਰੀ ਤਸ਼ੱਦਦ ਦੇ ਦੋਸ਼ ਲਗਾਉਂਦਿਆਂ ਸਿੱਖ ਜਥੇਬੰਦੀਆਂ ਅੱਗੇ ਮਦਦ ਲਈ ਗੁਹਾਰ ਲਾਈ ਹੈ। ਪਰਮਜੀਤ ਸਿੰਘ ਕਾਲਾ ਦੇ ਦੱਸਣ ਮੁਤਾਬਕ ਉਸਨੂੰ ਕੁੱਟਮਾਰ ਕਰਨ ਦੇ ਨਾਲ ਨਾਲ ਜ਼ਲੀਲ ਵੀ ਕੀਤਾ ਜਾ ਰਿਹਾ ਹੈ।
ਪਰਮਜੀਤ ਕਾਲਾ ਨੇ ਆਪਣੀ ਹੱਡਬਿਤੀ ਦੱਸਦੇ ਹੋਏ ਕਿਹਾ ਕਿ ਜੇਲ ਅੰਦਰ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਅਧਿਕਾਰੀ ਉਨ੍ਹਾਂ ਤੋਂ 2 ਲੱਖ ਰੁਪਏ ਦੀ ਮੰਗ ਕਰਦੇ ਹਨ। ਉਨ੍ਹਾਂ ਦੇ ਅਨੁਸਾਰ, ਪੈਸੇ ਦੇਣ ‘ਤੇ ਰਾਹਤ ਦੇਣ ਦੀ ਗੱਲ ਕੀਤੀ ਜਾਂਦੀ ਹੈ, ਜਦਕਿ ਨਾ ਦੇਣ ‘ਤੇ ਤਸ਼ੱਦਦ ਵਧਾਇਆ ਜਾਂਦਾ ਹੈ। ਵੀਡੀਓ ਵਿੱਚ ਹੋਰ ਨੌਜਵਾਨ ਨੇ ਵੀ ਇਨ੍ਹਾਂ ਆਰੋਪਾ ਦੀ ਪੁਸ਼ਟੀ ਕੀਤੀ ਹੈ। ਕੈਦੀਆਂ ਨੇ ਸਿੱਖ ਜਥੇਬੰਦੀਆਂ ਅਤੇ ਪ੍ਰਸ਼ਾਸਨ ਕੋਲ ਮਦਦ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨਾਲ ਅਨਿਆਇ ਹੋ ਰਿਹਾ ਹੈ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਇੱਕ ਸੋਸ਼ਲ ਮੀਡੀਆ ਅਤੇ ਨਿੱਜੀ ਚੈਨਲ ਵੱਲੋਂ ਇਨ੍ਹਾਂ ਨੌਜਵਾਨਾਂ ਨਾਲ ਫੋਨ ‘ਤੇ ਗੱਲਬਾਤ ਵੀ ਚਲਾਈ ਗਈ ਸੀ, ਪਰ ਉਹ ਵੀਡੀਓ ਫੇਸਬੁਕ ਤੋਂ ਹਟਾ ਦਿੱਤੀ ਗਈ। ਹੁਣ ਜੇਲ ਅੰਦਰੋਂ ਬਣੀ ਇਹ ਨਵੀਂ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨਾਲ ਜੇਲ ਪ੍ਰਬੰਧ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

LEAVE A REPLY

Please enter your comment!
Please enter your name here