ਪੰਜਾਬ ਫਤਹਿਗੜ੍ਹ ਸਾਹਿਬ ’ਚ ਆਮ ਆਦਮੀ ਪਾਰਟੀ ਨੂੰ ਝਟਕਾ/ 100 ਤੋਂ ਵੱਧ ਵਰਕਰ ਪਾਰਟੀ ਛੱਡ ਭਾਜਪਾ ’ਚ ਸ਼ਾਮਲ By admin - April 21, 2026 0 1 Facebook Twitter Pinterest WhatsApp ਫਤਿਹਗੜ੍ਹ ਸਾਹਿਬ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਭਾਨੀ ਅਤੇ ਗਗਨਦੀਪ ਕੌਰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਸਰਹਿੰਦ ਦੇ ਭੱਟੀ ਫਾਰਮ ਵਿਖੇ ਕਰਵਾਏ ਸਮਾਗਮ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।